Breaking News

ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ- ਨਿੱਜਰ

ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ- ਨਿੱਜਰਗੁਰਸ਼ਰਨ ਸਿੰਘ ਸੰਧੂ ਅੰਮਿ੍ਤਸਰ, 21 ਜਨਵਰੀਜੀ 20 ਦੀ ਮਹਿਮਾਨ ਨਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦੋ ਵੀ ਕੰਮ ਹੋ ਰਹੇ ਹਨ, ਉਨ੍ਹਾਂ ਦੀ ਗੁਣਵੱਤਾ ਦਾ ਧਿਆਨ ਜਰੂਰ ਰੱਖਿਆ ਜਾਵੇ ਕਿਉਂਕਿ ਇਹ ਕੰਮ ਮਹਿਮਾਨ ਨਿਵਾਜੀ ਦੇ ਨਾਲ ਨਾਲ ਸਾਡੇ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਵੀ ਕਰਨਗੇ। ਉਨ੍ਹਾਂ ਸ਼ਹਿਰ ਦੇ ਉਹ ਸਥਾਨ ਜੋ ਕਿ ਸੜਕਾਂ ਦੇ ਨਾਲ ਜਾਂ ਚੌਕਾਂ ਤੇ ਐਲੀਵੇਟਿਡ ਰੋਡ ਦੇ ਹੇਠਾਂ ਹਨ, ਨੂੰ ਸੁੰਦਰ ਬਨਾਉਣ ਲਈ ਉਨ੍ਹਾਂ ਉਤੇ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਉਤੇ ਜੋ ਵੀ ਲਿਖਿਆ ਜਾਣਾ ਹੈ, ਉਸ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪਹਿਲ ਤਹਿਤ ਗੁਰਮੁਖੀ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਵੱਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕਰਵਾਈਆਂ ਕਲਾਕਿਰਤਾਂ ਨੂੰ ਵੀ ਵੇਖਿਆਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੁਲਸ ਕਮਿਸ਼ਨਰ ਸ਼੍ਰੀ ਜਸਕਰਨ ਸਿੰਘ, ਐਸ ਡੀ ਐਮ ਸ਼੍ਰੀ ਹਰਪ੍ਰੀਤ ਸਿੰਘ, ਐੱਸ ਡੀ ਐਮ ਮੰਨਕੰਵਲ ਸਿੰਘ, ਐੱਸ ਡੀ ਐਮ ਬਾਬਾ ਬਕਾਲਾ ਸ਼ੀਮਤੀ ਅਲਕਾ ਕਾਲੀਆ, ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  Amritsar Crime Latest News National Politics Punjab Uncategorized World

Read More »

ਅੰਮਿ੍ਤਸਰ ਵਿਕਾਸ ਅਥਾਰਟੀ ਨੇ ਗਲਿਆਰੇ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਵਿੱਢਿਆ

ਅੰਮਿ੍ਤਸਰ ਵਿਕਾਸ ਅਥਾਰਟੀ ਨੇ ਗਲਿਆਰੇ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਵਿੱਢਿਆਗੁਰਸ਼ਰਨ ਸਿੰਘ ਸੰਧੂ ਅੰਮਿ੍ਤਸਰ, 21 ਜਨਵਰੀਅੰਮਿ੍ਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਬੰਧਕ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ  ਸਰਕਾਰੀ ਇਮਾਰਤਾਂ ਅਤੇ ਰਸਤਿਆਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਪਹਿਲ ਤਹਿਤ ਵਧੀਕ ਮੁੱਖ ਪ੍ਬੰਧਕ ਸ੍ਰੀ ਰਜਤ ਉਬਰਾਏ ਨੇ ਸ੍ਰੀ ਦਰਬਾਰ ਸਾਹਿਬ ਦੁਆਲੇ ਬਣੇ ਗਲਿਆਰੇ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਐਕਸੀਅਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਲਿਆਰੇ ਨੂੰ ਤਰਜੀਹ ਸੰਗਤ ਦੀ ਸਹੂਲਤ ਵਾਸਤੇ ਦਿੱਤੀ ਗਈ ਹੈ, ਕਿਉਂਕਿ ਇਸ ਰਸਤੇ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਦੀ ਆਮਦ ਹੈ ਅਤੇ ਨਾਜਾਇਜ਼ ਕਬਜਿਆਂ ਕਾਰਨ ਰਸਤੇ ਵਿੱਚ ਰੋਕ ਲੱਗਦੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਨਿਰੰਤਰ ਇਸ ਕੰਮ ਉਤੇ ਤਾਇਨਾਤ ਕਰ ਦਿੱਤਾ ਹੈ ਅਤੇ ਜਦ ਤੱਕ ਇਹ ਗਲਿਆਰਾ ਸਾਫ ਨਹੀਂ ਹੁੰਦਾ ਤਦ ਤੱਕ ਕੰਮ ਜਾਰੀ ਰਹੇਗਾ।  Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਪੰਜਾਬ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਕੀਤਾ ਜਾਵੇਗਾ ਮਜ਼ਬੂਤ- ਸਿਹਤ ਮੰਤਰੀ
ਹਰੇਕ ਡਾਕਟਰ ਦੀ ਗੱਡੀ ਵਿਚ ਹੋਵੇ ਫਸਟ ਏਡ ਕਿੱਟ
ਹਸਪਤਾਲਾਂ ਵਿਚ ਸੰਪੂਰਨ ਇਲਾਜ ਪ੍ਰਣਾਲੀ ਨੂੰ ਕੀਤਾ ਜਾਵੇਗਾ ਵਿਕਸਤ

ਪੰਜਾਬ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਕੀਤਾ ਜਾਵੇਗਾ ਮਜ਼ਬੂਤ- ਸਿਹਤ ਮੰਤਰੀਹਰੇਕ ਡਾਕਟਰ ਦੀ ਗੱਡੀ ਵਿਚ ਹੋਵੇ ਫਸਟ ਏਡ ਕਿੱਟਹਸਪਤਾਲਾਂ ਵਿਚ ਸੰਪੂਰਨ ਇਲਾਜ ਪ੍ਰਣਾਲੀ ਨੂੰ ਕੀਤਾ ਜਾਵੇਗਾ ਵਿਕਸਤਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, ਜਨਵਰੀ 21  ਸਿਹਤ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਬਨਾਉਣਾ ਹੈ ਅਤੇ ਇਸ ਵਿਚ ਸਭ ਤੋਂ ਵੱਧ ਯੋਗਦਾਨ ਸਿਹਤ ਵਿਭਾਗ ਦਾ ਰਹਿਣਾ ਹੈ, ਸੋ ਤੁਸੀਂ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਦਾ ਡਟਵਾਂ ਸਾਥ ਦਿਉ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੇਵਲ ਦਵਾਈਆਂ ਨਾਲ ਮਰੀਜ਼ ਦਾ ਇਲਾਜ ਹੀ ਨਹੀਂ, ਬਲਿਕ ਇਸ ਤਰਾਂ ਦੀ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ, ਜਿਸ ਵਿਚ ਮਰੀਜ਼ ਨੂੰ ਯੋਗ, ਮਨੋ ਚਕਿਤਸਕ ਸੇਵਾਵਾਂ, ਕਸਰਤ ਆਦਿ ਵੱਲ ਲਗਾ ਕੇ ਸੰਪੂਰਨ ਇਲਾਜ ਵੱਲ ਮੋੜਿਆ ਜਾਵੇਗਾ। ਉਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਕਿ ਕਿਸੇ ਵੀ ਵਿਅਕਤੀ ਦੀ ਮੌਤ ਇਲਾਜ ਖੁਣੋਂ ਨਾ ਹੋਵੇ। ਉਨਾਂ ਕਿਹਾ ਕਿ ਇਸ ਲਈ ਜਿੱਥੇ ਅਸੀਂ ਸਰਕਾਰੀ ਢਾਂਚਾ ਮਜ਼ਬੂਤ ਕਰਾਂਗੇ, ਉਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀਆਂ ਸੇਵਾਵਾਂ ਵੀ ਲਾਵਾਂਗੇ। ਉਨਾਂ ਡਾਕਟਰਾਂ, ਸਿਹਤ ਕਰਮੀਆਂ ਤੇ ਹੋਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਆਪ ਆਪਣੀਆਂ ਗੱਡੀਆਂ ਵਿਚ ਫਸਟ ਏਡ ਕਿੱਟ ਰੱਖਣ, ਉਥੇ ਆਪਣੇ ਮਿਤਰਾਂ, ਦੋਸਤਾਂ ਤੇ ਹੋਰ ਲੋਕਾਂ ਨੂੰ ਵੀ ਮੁੱਢਲੀ ਸਹਾਇਤਾ ਦੀ ਸਿੱਖਿਆ ਦੇ ਕੇ ਇਸ ਲਈ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਸੜਕ ਹਾਦਸਿਆਂ, ਦਿਲ ਦੇ ਦੌਰੇ ਜਾਂ ਹੋਰ ਕੇਸਾਂ ਵਿਚ ਜੇਕਰ ਸਮੇਂ ਸਿਰ ਮੁੱਢਲੀ ਸਹਾਇਤਾ ਮਿਲ ਜਾਵੇ ਤਾਂ ਜਾਨਾਂ ਬਚ ਸਕਦੀਆਂ ਹਨ।            ਆਮ ਆਦਮੀ ਕਲੀਨਿਕ ਦੀ ਗੱਲ ਕਰਦੇ ਉਨਾਂ ਕਿਹਾ ਕਿ ਇਸ ਦੇ ਚੰਗੇ ਨਤੀਜੇ ਮਿਲੇ ਹਨ ਅਤੇ ਥੋੜ੍ਹੇ ਜਿਹੇ ਅਰਸੇ ਵਿਚ 10 ਲੱਖ ਤੋਂ ਵੱਧ ਲੋਕਾਂ ਨੂੰ ਇਹ ਕਲੀਨਿਕ ਸੇਵਾਵਾਂ ਦੇ ਚੁੱਕੇ ਹਨ। ਉਨਾਂ ਦੱਸਿਆ ਕਿ 27 ਜਨਵਰੀ ਨੂੰ 400 ਤੋਂ ਵੱਧ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਕੀਤੇ ਜਾ ਰਹੇ ਹਨ, ਜਿਸਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਕਰਨਗੇ।         ਨਸ਼ਿਆਂ ਦੇ ਖਾਤਮੇ ਲਈ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਬਾਰੇ ਗੱਲ ਕਰਦੇ ਸਿਹਤ ਮੰਤਰੀ ਨੇ ਕਿਹਾ ਕਿ ਨਸ਼ੇ ਨੂੰ ਰੋਕਣਾ ਭਾਵੇਂ ਸਾਡਾ ਕੰਮ ਨਹੀਂ, ਪਰ ਨਸ਼ਾ ਕਰਨ ਲੱਗੇ ਰੋਗੀ ਨੂੰ ਮੁੜ ਜਿੰਦਗੀ ਦੇਣੀ ਡਾਕਟਰਾਂ ਦਾ ਕੰਮ ਹੈ। ਉਨਾਂ ਕਿਹਾ ਕਿ ਰੋਗੀ ਨੂੰ ਇਕ ਨਾਜਾਇਜ਼ ਨਸ਼ੇ ਤੋਂ ਦਵਾਈ ਦੇ ਨਸ਼ੇ ਵੱਲ ਮੋੜ ਦੇਣਾ ਇਲਾਜ ਨਹੀਂ, ਬਲਕਿ ਉਸਨੂੰ ਨਸ਼ੇ ਵਿਚੋਂ ਕੱਢ ਕੇ ਨਵੀਂ ਜਿੰਦਗੀ ਦਿਉ। ਉਨਾਂ ਕਿਹਾ ਕਿ ਉਹ ਸਿਹਤ ਵਿਭਾਗ ਦਾ ਡੈਟਾ ਇਕੱਠਾ ਕਰ ਰਹੇ ਹਨ ਅਤੇ ਛੇਤੀ ਹੀ ਰੈਸਲੇਨਾਈਜੇਸ਼ਨ ਕਰਕੇ ਲੋੜ ਅਨੁਸਾਰ ਡਾਕਟਰਾਂ ਤੇ ਸਿਹਤ ਕਰਮੀਆਂ ਦੀ ਤਾਇਨਾਤੀ ਕਰਨਗੇ। ਇਸ ਮੌਕੇ ਵਿਧਾਇਕ ਸ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ. ਬਲਬੀਰ ਸਿੰਘ ਨੂੰ ਅੰਮ੍ਰਿਤਸਰ ਆਉਣ ਉਤੇ ਜੀ ਆਇਆਂ ਕਿਹਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ ਡੀ ਐਮ ਸ੍ਰੀ ਹਰਪ੍ਰੀਤ ਸਿੰਘ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਐਸ ਡੀ ਐਮ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਸ੍ਰੀਮਤੀ ਹਰਨੂਰ ਕੌਰ, ਸਿਵਲ ਸਰਜਨ ਸ੍ਰੀ ਚਰਨਜੀਤ ਸਿੰਘ, ਮੈਡੀਕਲ ਸੁਪਰਡੈਂਟ ਸ੍ਰੀ ਕਰਨਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਇਸ ਮਗਰੋਂ ਸਿਹਤ ਮੰਤਰੀ ਨੇ ਪੁਤਲੀਘਰ ਸਥਿਤ ਉਸ ਸਥਾਨ ਦਾ ਦੌਰਾ ਕੀਤਾ, ਜਿਥੋਂ 27 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ 400 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਜਾਣੇ ਹਨ।ਕੈਪਸ਼ਨ:—ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ। ਨਾਲ ਹਨ ਸ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਤੇ ਹੋਰ ਅਧਿਕਾਰੀ।–              ਆਮ ਆਦਮੀ ਕਲੀਨਕ ਦੇ ਉਦਘਾਟਨ ਵਾਲੇ ਸਥਾਨ ਦਾ ਦੌਰਾ ਕਰਦੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ। ਨਾਲ ਹਨ ਸ. ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਤੇ ਹੋਰ ਅਧਿਕਾਰੀ।ਨਿੱਜਰ ਵੱਲੋਂ ਜੀ 20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ Amritsar Crime Latest News National Politics Punjab Uncategorized World Amritsar Crime Latest News National Politics Punjab Uncategorized World

Read More »

ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ- ਐਡਵੋਕੇਟ ਧਾਮੀ
ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ- ਐਡਵੋਕੇਟ ਧਾਮੀਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ, 21 ਜਨਵਰੀ-ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ …

Read More »

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ।ਗੁਰਸ਼ਰਨ ਸਿੰਘ  ਸੰਧੂ ਚੰਡੀਗੜ੍ਹ 21 ਜਨਵਰੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਹਨਾਂ ਆਗੂਆਂ ਨੂੰ ਇਸ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ …

Read More »

ਨਵ ਨਿਯੁਕਤ ਚੇਅਰਮੈਨ ਅਸ਼ੋਕ ਤਲਵਾੜ ਨੂੰ ਕੈਬਿਨੇਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਕੀਤਾ ਗਿਆ ਸਨਮਾਨਿਤ ਨਵ ਨਿਯੁਕਤ ਚੇਅਰਮੈਨ ਅਸ਼ੋਕ ਤਲਵਾੜ ਨੂੰ ਕੈਬਿਨੇਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਕੀਤਾ ਗਿਆ ਸਨਮਾਨਿਤ 

ਨਵ ਨਿਯੁਕਤ ਚੇਅਰਮੈਨ ਅਸ਼ੋਕ ਤਲਵਾੜ ਨੂੰ ਕੈਬਿਨੇਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਕੀਤਾ ਗਿਆ ਸਨਮਾਨਿਤ ਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ ਜਨਵਰੀ 20ਗੁਰੂ ਨਾਨਕ ਭਵਨ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਅਸ਼ੋਕ ਤਲਵਾੜ ਨੂੰ ਕੈਬਿਨੇਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵਲੋਂ ਸਨਮਾਨਿਤ ਕੀਤਾ ਗਿਆ ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਫੁੱਟਬਾਲ ਟੀਮਾਂ ਨੇ ਆਲ ਇੰਡੀਆ ਇੰਟਰ-ਵਰਸਿਟੀ ਚੈਂਪੀਅਨਸ਼ਿਪ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਫੁੱਟਬਾਲ ਟੀਮਾਂ ਨੇ ਆਲ ਇੰਡੀਆ ਇੰਟਰ-ਵਰਸਿਟੀ ਚੈਂਪੀਅਨਸ਼ਿਪ ਵਿੱਚ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 20 ਜਨਵਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲੜਕੀਆਂ ਦੀ ਫੁੱਟਬਾਲ ਟੀਮ ਨੇ ਐਲ.ਐਨ.ਆਈ.ਪੀ.ਈ., ਗਵਾਲੀਅਰ ਵਿਖੇ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿਤਿਆ ਹੈ ਜਦੋਂਕਿ ਯੂਨੀਵਰਸਿਟੀ …

Read More »

ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇਗੁਰਸ਼ਰਨ  ਸਿੰਘ  ਸੰਧੂ ਅੰਮ੍ਰਿਤਸਰ 20 ਜਨਵਰੀ 20ਜਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵਲੋਂ ਰੈੱਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਸਾਹਿਬਜਾਦਾ ਜੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਬਾਰੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਲਗਭਗ 12 ਸਕੂਲਾਂ ਦੇ 69 ਬਚਿਆਂ ਨੇ ਭਾਗ ਲਿਆ। ਜਿਸ ਵਿਚ ਬੱਚਿਆਂ ਨੇ ਆਪਣੇ ਹੁਨਰ ਨੂੰ ਵੱਖ-ਵੱਖ ਰੰਗਾਂ ਵਿਚ …

Read More »

ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ
ਇਸ ਮਾਮਲੇ ’ਤੇ ਰਾਹੁਲ ਗਾਂਧੀ ਦੀ ਚੁੱਪੀ ਸੰਕੇਤ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜਾ ਸਮਝਦੇ ਹਨ: ਪ੍ਰੋ. ਚੰਦੂਮਾਜਰਾ

ਪ੍ਰਤਾਪ ਸਿੰਘ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲਇਸ ਮਾਮਲੇ ’ਤੇ ਰਾਹੁਲ ਗਾਂਧੀ ਦੀ ਚੁੱਪੀ ਸੰਕੇਤ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜਾ ਸਮਝਦੇ ਹਨ: ਪ੍ਰੋ. ਚੰਦੂਮਾਜਰਾਗੁਰਸ਼ਰਨ ਸਿੰਘ ਸੰਧੂ , ਚੰਡੀਗੜ੍ਹ  ਜਨਵਰੀ:20 ਸ਼੍ਰੋਮਣੀ ਅਕਾਲੀ ਦਲ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਧੂ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼, ਲੰਡਨ ਦੇ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ ਸਪੋਰਟਸ ਮੈਡੀਸਨ ਦੇ ਪਹਿਲੇ ਭਾਰਤੀ ਬਣੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਧੂ ਰਾਇਲ ਕਾਲਜ ਆਫ਼ ਫਿਜ਼ੀਸ਼ੀਅਨਜ਼, ਲੰਡਨ ਦੇ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ ਸਪੋਰਟਸ ਮੈਡੀਸਨ ਦੇ ਪਹਿਲੇ ਭਾਰਤੀ ਬਣੇਗੁਰਸ਼ਰਨ ਸਿੰਘ  ਸੰਧੂ ਅੰਮ੍ਰਿਤਸਰ 19 ਜਨਵਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਪਾਏ ਗਏ ਅਹਿਮ ਯੋਗਦਾਨ ਨੂੰ …

Read More »