Amritsar Crime Latest News National Politics Punjab Uncategorized World ਨਨਕਾਣਾ ਸਾਹਿਬ ਕੋਰੀਡਰ ਦੀ ਮੰਗ ਰਾਜਸਭਾ ਵਿੱਚ ਕਰਕੇ ਰਾਘਵ ਚੱਢਾ ਨੇ ਸਿੱਖ ਹਿੱਤਾਂ ਦੀ ਤਰਜ਼ਮਾਨੀ ਕੀਤੀ ਅੰਮ੍ਰਿਤਸਰ:- 9 ਅਗਸਤ ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਵਿਦੇਸ਼ ਵਿੱਚ ਸਿੱਖ ਭਾਈਚਾਰੇ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਅਰਦਾਸ ਦੀ ਦਿਸ਼ਾ ਵਿੱਚ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਵਿਸ਼ੇਸ਼ ਕੋਰੀਡੋਰ ਬਣਾਉਣ ਦੀ ਮੰਗ ਭਾਰਤ ਸਰਕਾਰ ਅੱਗੇ ਰੱਖੀ ਹੈ। ਜਿਸ ਦੀ ਡੱਟਵੀ ਪ੍ਰਸ਼ੰਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਹ ਮੁੱਦਾ ਪੰਜਾਬੀਆਂ (ਸਿੱਖਾਂ) ਦੀ ਆਸਥਾ ਨਾਲ ਜੁੜਿਆ ਹੋਇਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ। ਉਨ੍ਹਾਂ ਕਿਹਾ 1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜਾ ਭਾਰਤ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਾਂ ਦੇ ਵਿਛੜਣ ਦੇ ਨਾਲ ਨਾਲ ਇਸ ਵੰਡ ਦੌਰਾਨ ਸਾਡੇ ਗੁਰਧਾਮ ਵੀ ਵਿਛੜ ਗਏ। ਅੱਜ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਵਰਗੇ ਬਹੁਤ ਸਾਰੇ ਗੁਰਦੁਆਰੇ ਹਨ। ਲਾਹੌਰ ਤੋਂ ਲਗਭਗ 90 ਕਿਲੋਮੀਟਰ ਦੀ ਦੂਰੀ `ਤੇ ਸਥਿਤ ਹੈ। ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਤਰਜ ਅਤੇ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ `ਤੇ ਵੀ ਕੰਮ ਕੀਤਾ ਜਾਵੇ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਮਿਲ ਕੇ ਇੱਕ ਗਲਿਆਰਾ ਬਣਾਉਣਾ ਚਾਹੀਦਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਵੀਜ਼ਾ, ਪਾਸਪੋਰਟ, ਫੀਸ ਜਾਂ ਕਿਸੇ ਵੀ ਗੁੰਝਲਦਾਰ ਫਾਰਮ ਦੀ ਲੋੜ ਨਹੀਂ ਹੋਣੀ ਚਾਹੀਦੀ, ਸਗੋਂ ਇਸਦੀ ਇੱਕ ਸਰਲ ਪ੍ਰਕਿਰਿਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਵਾਹਗਾ-ਅਟਾਰੀ ਬਾਰਡਰ ਤੋਂ ਸ੍ਰੀ ਨਨਕਾਣਾ ਸਾਹਿਬ ਜੀ ਦੀ ਦੂਰੀ 104 ਕਿਲੋਮੀਟਰ ਹੈ, ਇਹ ਦੂਰੀ ਕਾਰ ਜਾਂ ਬੱਸ ਰਾਹੀਂ ਢਾਈ ਘੰਟੇ ਵਿੱਚ ਆਸਾਨੀ ਨਾਲ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਕੇ ਅੰਮ੍ਰਿਤਸਰ ਤੋਂ ਲਾਹੌਰ ਵਾਇਆ ਨਨਕਾਣਾ ਸਾਹਿਬ ਤੱਕ ਦਾ ਰਸਤਾ ਸੁਰੱਖਿਅਤ ਬਣਾਉਣਾ ਚਾਹੀਦਾ ਹੈ ਤਾਂ ਜੋ ਸ਼ਰਧਾਲੂ ਉਥੇ ਜਾ ਕੇ ਖੁੱਲ੍ਹੇ ਦਰਸ਼ਨ ਕਰ ਸਕਣ। ਭਾਰਤ ਸਰਕਾਰ ਨੂੰ ਵੀ ਸਿਆਸੀ ਅਤੇ ਸਰਹੱਦੀ ਮਤਭੇਦਾਂ ਤੋਂ ਉੱਤੇ ਉੱਠ ਕੇ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ।
Read More »ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ
Amritsar Crime Latest News National Politics Punjab Uncategorized World ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ ਅੰਮ੍ਰਿਤਸਰ 9 ਅਗਸਤ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ …
Read More »ਰੁਖ ਲਗਾਉ, ਰੁਖ ਬਚਾਓ, ਧੀਆਂ ਪੁੱਤਾਂ ਲਈ ਵਾਤਾਵਰਣ ਬਚਾਉ- ਔਜਲਾ
Amritsar Crime Latest News National Politics Punjab Uncategorized World ਰੁਖ ਲਗਾਉ, ਰੁਖ ਬਚਾਓ, ਧੀਆਂ ਪੁੱਤਾਂ ਲਈ ਵਾਤਾਵਰਣ ਬਚਾਉ- ਔਜਲਾ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪਿੰਡ ਮੂਧਲ ਵਿੱਚ ਬੂਟੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ। ਅਮਰੀਕ ਸਿੰਘ ਅੰਮਿ੍ਤਸਰ ਜੁਲਾਈ 12 ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ਵਿੱਚ ਬੂਟੇ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਮਰੀਕ ਸਿੰਘ ਅੰਮ੍ਰਿਤਸਰ, 12 ਜੁਲਾਈ ( ) …
Read More »ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Amritsar Crime Latest News National Politics Punjab Uncategorized World ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਮਰੀਕ ਸਿੰਘ ਅੰਮ੍ਰਿਤਸਰ, 12 ਜੁਲਾਈ-ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ …
Read More »ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੋਸ਼ਲ ਮੀਡੀਏ ਤੇ ਨਿਹੰਗ ਸਿੰਘਾਂ ਸਬੰਧੀ ਚੱਲ ਰਹੀਆਂ ਕੁੱਝ ਵਿਵਾਦਤ ਵੀਡੀਓ ਦਾ ਤਿੱਖਾ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਗੁਰਮਰਯਾਦਾ ਤੋਂ ਬਾਹਰ ਨਾ ਹੋਵੇ
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੋਸ਼ਲ ਮੀਡੀਏ ਤੇ ਨਿਹੰਗ ਸਿੰਘਾਂ ਸਬੰਧੀ ਚੱਲ ਰਹੀਆਂ ਕੁੱਝ ਵਿਵਾਦਤ ਵੀਡੀਓ ਦਾ ਤਿੱਖਾ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਗੁਰਮਰਯਾਦਾ ਤੋਂ ਬਾਹਰ ਨਾ ਹੋਵੇ ਅਮਰੀਕ ਸਿੰਘ ਅੰਮ੍ਰਿਤਸਰ:- 11 ਜੁਲਾਈ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਚੱਕ੍ਰਵਰਤੀ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੋਸ਼ਲ ਮੀਡੀਏ ਤੇ ਨਿਹੰਗ ਸਿੰਘਾਂ ਸਬੰਧੀ ਚੱਲ ਰਹੀਆਂ ਕੁੱਝ ਵਿਵਾਦਤ ਵੀਡੀਓ ਦਾ ਤਿੱਖਾ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਗੁਰਮਰਯਾਦਾ ਤੋਂ ਬਾਹਰ ਨਾ ਹੋਵੇ, ਕੇਵਲ ਪੂਰਨ ਤੌਰ ਤੇ ਗੁਰ ਮਰਯਾਦਾ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਵਾਪਰ ਰਹੀਆਂ ਬਿਪਰਵਾਦੀ ਰੀਤਾਂ ਸਬੰਧੀ ਜਲਦ ਹੀ ਨਿਹੰਗ ਸਿੰਘ ਜਥੇਬੰਦੀਆਂ ਦੀ ਇੱਕਤਰਤਾ ਸੱਦ ਕੇ ਗੁਰਮਤਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਬੁੱਢਾ ਦਲ ਨੇ ਮੁਢ ਤੋਂ ਗੁਰ ਮਰਯਾਦਾ ਦੀ ਪਾਲਣਾ ਕੀਤੀ ਹੈ ਅੱਗੋ ਵੀ ਕਰਨ ਦਾ ਪੂਰਨ ਤੌਰ ਪਾਬੰਦ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਸਭ ਧਰਮਾਂ ਦਾ ਸਤਿਕਾਰ ਆਪੋ ਆਪਣੀ ਥਾਂਈ ਹੈ। ਅਸੀ ਕਿਸੇ ਵੀ ਧਰਮ ਨੂੰ ਮਾੜਾ ਨਹੀਂ ਕਹਿੰਦੇ। ਪਰ ਕੁੱਝ ਨਿਹੰਗ ਸਿੰਘ ਗ਼ੈਰ ਸਿੱਖ ਧਾਰਮਿਕ ਅਸਥਾਨਾਂ ਤੇ ਜਾ ਕੇ ਸਿੱਖ ਮਰਯਾਦਾ ਦੇ ਉਲਟ ਕਾਰਵਾਈਆਂ ਕਰ ਰਹੇ ਹਨ, ਜਿਸ ਨਾਲ ਸਮੁੱਚੇ ਸਿੱਖ ਪੰਥ ਅੰਦਰ ਕਈ ਤਰ੍ਹਾਂ ਦੇ ਭਰਮ ਭੁਲੇਖੇ ਤੇ ਤੌਖਲੇ ਪੈਦਾ ਹੋ ਰਹੇ ਹਨ, ਇਹ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਹਨ। ਹਵਨ ਸਿੱਖ ਮਰਯਾਦਾ ਦਾ ਹਿੱਸਾ ਨਹੀਂ ਹਨ, ਨਿਹੰਗ ਸਿੰਘ ਦੇ ਬਾਣੇ ਵਾਲੇ ਸਰੂਪ ਵਿੱਚ ਹਵਨ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਸਿੱਖ ਮਰਯਾਦਾ ਦੀ ਉਲੰਘਣਾ ਹੈ। ਨਿਹੰਗ ਸਿੰਘ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਕੇਵਲ ਸਿੱਖ ਗੁਰਮਰਯਾਦਾ ਦੇ ਧਾਰਨੀ ਬਨਣ। ਨਿਹੰਗ ਸਿੰਘ ਅਕਾਲ ਪੁਰਖ ਦੀ ਸਾਜਨਾ ਹੈ। ਦਸਮ ਪਾਤਸ਼ਾਹ ਨੇ ਬਹੁਤ ਮਹਿੰਗਾ ਮੁਲ ਤਾਰ ਕੇ ਭਾਵ ਪਰੀਵਾਰ ਵਾਰਕੇ ਹਜ਼ਾਰਾਂ ਸਿੰਘ ਦੀ ਕੁਰਬਾਨੀ ਉਪਰੰਤ ਸਿੱਖੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਨਿਹੰਗ ਸਿੰਘ ਉਸ ਸਿੱਖੀ ਦੇ ਵਾਰਸ ਹਨ, ਆਪਣੀ ਜੁੰਮੇਵਾਰੀ ਅਤੇ ਗੁਰੂ ਦੇ ਲਾਡਲੇ ਸਿੰਘ ਹੋਣ ਕਾਰਨ ਅਜਿਹਾ ਕੁੱਝ ਨਹੀਂ ਹੋਣਾ ਚਾਹੀਦਾ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਆਹਟ ਪੁਜਦੀ ਹੋਵੇ। Amritsar Crime Latest News National Politics Punjab Uncategorized World
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ
-ਮੁੱਖ ਮੰਤਰੀ ਵਲੋਂ ਮਾਮਲੇ ’ਚ ਕਾਰਵਾਈ ਨਾ ਕਰਨਾ ਨਿੰਦਣਯੋਗ : ਡਾ. ਦਲਜੀਤ ਸਿੰਘ ਚੀਮਾ Amritsar Crime Latest News National Politics Punjab Uncategorized World ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ -ਮੁੱਖ ਮੰਤਰੀ ਵਲੋਂ ਮਾਮਲੇ ’ਚ ਕਾਰਵਾਈ ਨਾ ਕਰਨਾ ਨਿੰਦਣਯੋਗ …
Read More »ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ
Amritsar Crime Latest News National Politics Punjab Uncategorized World ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ’ਤੇ ਆਂਗਣਵਾੜੀ ਵਰਕਰਾਂ ਰਾਹੀਂ ਵੰਡਣ ਲਈ ਘਟੀਆ ਖਾਦ ਸਮੱਗਰੀ ਦੀ ਸਪਲਾਈ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ’ਚ ਲਿਪਤ ਹੋਣ ਦਾ ਦੋਸ਼ ਲਾਇਆ ਅਮਰੀਕ ਸਿੰਘ ਚੰਡੀਗੜ੍ਹ, 10 ਜੁਲਾਈ -ਸ਼੍ਰੋਮਣੀ ਅਕਾਲੀ …
Read More »ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅਮਰੀਕ ਸਿੰਘ ਅੰਮ੍ਰਿਤਸਰ ਜੁਲਾਈ 10 ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ ਹਨ। ਪੁਲਿਸ ਟੀਮਾਂ ਨੇ ਲੈਪਟਾਪ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਵੱਖ-ਵੱਖ ਸੰਪਾਦਿਤ ਦਸਤਾਵੇਜ਼ਾਂ ਦੇ ਵੇਰਵੇ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਲਈ ਵਰਤੇ ਜਾਂਦੇ ਆਨਲਾਈਨ ਓਪਨ ਸੋਰਸ ਸਾਫਟਵੇਅਰ ਸ਼ਾਮਲ ਹਨ।ਇਸ ਰੈਕੇਟ ਦਾ ਪਰਦਾਫਾਸ਼ 9 ਅਪ੍ਰੈਲ, 2024 ਨੂੰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਅੰਨਗੜ੍ਹ ਦੇ ਬੱਬਲੂ ਉਰਫ ਬੱਲੂ, ਜਿਸ ਨੇ ਪੁੱਛਗਿੱਛ ਦੌਰਾਨ ਸਹਿ-ਦੋਸ਼ੀ ਕੰਵਰਦੀਪ ਸਿੰਘ ਦੇ ਨਾਲ ਜਾਅਲੀ ਲਾਇਸੈਂਸੀ ਹਥਿਆਰ ਰੱਖਣ ਦੀ ਗੱਲ ਕਬੂਲ ਕੀਤੀ ਸੀ, ਤੋਂ ਮਿਲੀ ਜਾਣਕਾਰੀ ਉਪਰੰਤ ਹੋਇਆ।ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਬੱਲੂ ਦੇ ਖੁਲਾਸੇ ਤੋਂ ਬਾਅਦ ਏਡੀਸੀਪੀ ਜ਼ੋਨ-1 ਡਾ. ਦਰਪਨ ਆਹਲੂਵਾਲੀਆ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਗੇਟ ਹਕੀਮਾ ਤੋਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ ਅਤੇ ਪਤਾ ਲੱਗਾ ਕਿ ਅਸਲਾ ਲਾਇਸੈਂਸ ਡਿਪਟੀ ਕਮਿਸ਼ਨਰ ਦਫ਼ਤਰ ਤਰਨਤਾਰਨ ਤੋਂ ਤਸਦੀਕ ਕੀਤਾ ਗਿਆ ਸੀ ਪਰ ਇਸ ਸਬੰਧੀ ਸਰਕਾਰੀ ਰਿਕਾਰਡ ਵਿੱਚ ਕੋਈ ਜਾਣਕਾਰੀ ਦਰਜ ਨਹੀਂ ਸੀ।ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕਾਂ ਤੋਂ ਇਲਾਵਾ ਅਪਰਾਧੀ ਪਿਛੋਕੜ ਵਾਲੇ ਅੰਮ੍ਰਿਤਸਰ ਦੇ ਵਸਨੀਕ ਵੀ ਤਰਨਤਾਰਨ ਤੋਂ ਜਾਅਲੀ ਆਧਾਰ ਕਾਰਡਾਂ ਦੇ ਆਧਾਰ ‘ਤੇ ਜਾਅਲੀ ਲਾਇਸੈਂਸ ਬਣਾ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਗੰਨ ਹਾਊਸਾਂ ਦੀ ਮਿਲੀਭੁਗਤ ਨੂੰ ਨਾ ਨਕਾਰਦਿਆਂ ਕਿਹਾ ਕਿ ਪੁਲਿਸ ਟੀਮਾਂ ਅਜਿਹੇ ਗੰਨ ਹਾਊਸਾਂ ਦੀ ਭੂਮਿਕਾ ਦੀ ਜਾਂਚ ਕਰ ਰਹੀਆਂ ਹਨ ਜਿਹਨਾਂ ਨੇ ਫਰਜ਼ੀ ਲਾਈਸੈਂਸ ਹੋਣ ਦਾ ਪਤਾ ਹੁੰਦਿਆਂ ਵੀ ਬਿਨਾਂ ਆਨਲਾਈਨ ਵੈਰੀਫਿਕੇਸ਼ਨ ਕੀਤਿਆਂ ਅਸਲਾ ਵੇਚਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 11 ਜੂਨ, 2024 ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੰਜ ਹੋਰ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਹਨਾਂ ਵਿੱਚ ਅਭੈ ਵਾਸੀ ਸੁਲਤਾਨਵਿੰਡ ਨੂੰ ਫਰਜ਼ੀ ਤੌਰ ‘ਤੇ ਜੰਡਿਆਲਾ ਰੋਡ, ਤਰਨਤਾਰਨ ਦਾ ਵਾਸੀ ਦਿਖਾਇਆ ਗਿਆ ਹੈ, ਇਸੇ ਤਰ੍ਹਾਂ ਅੰਮ੍ਰਿਤਸਰ ਦੇ ਮਨਪ੍ਰੀਤ ਨੂੰ ਤਰਨਤਾਰਨ ਦਾ ਵਸਨੀਕ, ਅੰਮ੍ਰਿਤਸਰ ਦੇ ਕੰਵਰਦੀਪ ਨੂੰ ਰੇਲਵੇ ਰੋਡ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਰੋਹਿਤ ਨੂੰ ਤਰਨਤਾਰਨ ਦੇ ਪਿੰਡ ਕੰਗ ਦਾ ਵਸਨੀਕ ਦਿਖਾਇਆ ਗਿਆ ਹੈ, ਨੂੰ 12 ਜੂਨ 2024 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਸਦਰ ਤਰਨਤਾਰਨ ਦੇ ਰਹਿਣ ਵਾਲੇ ਹਰਿੰਦਰ ਨੂੰ 2 ਜੁਲਾਈ 2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 6 ਜਾਅਲੀ ਅਸਲਾ ਲਾਇਸੰਸ, ਫ਼ਰਜ਼ੀ ਆਧਾਰ ਕਾਰਡ ਅਤੇ 7 ਹਥਿਆਰ ਜਿਹਨਾਂ ਵਿੱਚ .32 ਬੋਰ ਦੇ 4 ਪਿਸਤੌਲ, .32 ਬੋਰ ਦੇ 2 ਰਿਵਾਲਵਰ ਅਤੇ 1 ਡਬਲ ਬੈਰਲ ਰਾਈਫਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।ਸੀਪੀ ਨੇ ਦੱਸਿਆ ਕਿ ਗਿਰੋਹ ਦਾ ਸਰਗਨਾ ਸੂਰਜ ਭੰਡਾਰੀ ਅਸਲਾ ਲਾਇਸੈਂਸ ਤਿਆਰ ਕਰਨ ਲਈ 1.5 ਲੱਖ ਰੁਪਏ ਪ੍ਰਤੀ ਗਾਹਕ ਫੀਸ ਲੈ ਰਿਹਾ ਸੀ, ਜਿਸ ਵਿੱਚੋਂ 5-10 ਹਜ਼ਾਰ ਰੁਪਏ ਕਮਿਸ਼ਨ ਮੁਲਜ਼ਮ ਫੋਟੋਸਟੇਟ ਦੁਕਾਨ ਦੇ ਮਾਲਕ ਬਲਜੀਤ ਨੂੰ ਦਿੱਤਾ ਜਾਂਦਾ ਸੀ, ਜਦਕਿ ਸੇਵਾ ਕੇਂਦਰ ਦੇ ਮੁਲਾਜ਼ਮ ਹਰਪਾਲ ਨੂੰ 10-20 ਹਜ਼ਾਰ ਰੁਪਏ ਮਿਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਹ ਕਿਊਆਰ ਕੋਡ, ਹੋਲੋਗ੍ਰਾਮ, ਸਟੈਂਪ ਅਤੇ ਡਿਜੀਟਲ ਹਸਤਾਖਰਾਂ ਨਾਲ ਛੇੜਛਾੜ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਮੁਲਜ਼ਮ ਸੂਰਜ ਭੰਡਾਰੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।ਇਸ ਸਬੰਧੀ ਐਫਆਈਆਰ ਨੰ. 101 ਮਿਤੀ 11/6/24 ਨੂੰ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 417, 420, 177, 465, 467, 469, 471, ਅਤੇ 120ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। Amritsar Crime Latest News National Politics Punjab Uncategorized World
Read More »ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀਭਾਜਪਾ ਦੀ ਸਿੱਖ ਵਿਰੋਧੀ ਨੀਤੀ ਸਿੱਖ ਪਰਿਵਾਰਾਂ ਦੇ ਉਜਾੜੇ ਨਾਲ ਇੱਕ ਵਾਰ ਫਿਰ ਹੋਈ ਉਜਾਗਰ- ਜਥੇਦਾਰ ਮਸਾਣਾ ਤੇ ਭਾਈ ਗਰੇਵਾਲ
Amritsar Crime Latest News National Politics Punjab Uncategorized World ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀਭਾਜਪਾ ਦੀ ਸਿੱਖ ਵਿਰੋਧੀ ਨੀਤੀ ਸਿੱਖ ਪਰਿਵਾਰਾਂ ਦੇ ਉਜਾੜੇ ਨਾਲ ਇੱਕ ਵਾਰ ਫਿਰ ਹੋਈ ਉਜਾਗਰ- ਜਥੇਦਾਰ ਮਸਾਣਾ ਤੇ ਭਾਈ ਗਰੇਵਾਲ ਅਮਰੀਕ ਸਿੰਘ ਅੰਮ੍ਰਿਤਸਰ/ਕਰਨਾਲ, 9 ਜੁਲਾਈ-ਹਰਿਆਣਾ ਦੀ ਭਾਰਤੀ …
Read More »