ਪੱਤਰਕਾਰ ਜਸਬੀਰ ਸਿੰਘ ਪੱਟੀ ਨੂੰ ਸਦਮਾ, ਭਰਾ ਦਾ ਦਿਹਾਂਤ AMRIK SINGH ਅੰਮ੍ਰਿਤਸਰ 22 ਅਕਤੂਬਰ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਛੋਟੇ ਭਰਾ(49) ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਉਹ ਆਪਣੇ ਪਿੱਛੇ ਪਤਨੀ ਅਮਨਜੀਤ ਕੌਰ …
Read More »
ਜੀ ਟੀ ਰੋਡ ਤੋਂ ਨਿੱਜਰਪੁਰਾ ਸੜਕ ਨੂੰ ਕੀਤਾ 18 ਫੁੱਟ ਚੌੜਾ
ਈ ਟੀ ਓ ਨੇ ਕੀਤਾ ਉਦਘਾਟਨ
ਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਅਤੇ ਨਾਲੇ ਦੀ ਸਫਾਈ ਦੀ ਵੀ ਕਰਵਾਈ ਸ਼ੁਰੂਆਤ
ਜੀ ਟੀ ਰੋਡ ਤੋਂ ਨਿੱਜਰਪੁਰਾ ਸੜਕ ਨੂੰ ਕੀਤਾ 18 ਫੁੱਟ ਚੌੜਾਈ ਟੀ ਓ ਨੇ ਕੀਤਾ ਉਦਘਾਟਨਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਅਤੇ ਨਾਲੇ ਦੀ ਸਫਾਈ ਦੀ ਵੀ ਕਰਵਾਈ ਸ਼ੁਰੂਆਤਅਮਰੀਕ ਸਿੰਘ ਅੰਮਿ੍ਤਸਰ, 22 ਅਕਤੂਬਰਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਚੌੜਾਈ ਦੁੱਗਣੀ ਕਰਨ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਜੰਡਿਆਲਾ ਗੁਰੂ ਹਲਕੇ ਦੀ ਮਹੱਤਵਪੂਰਣ ਸੜਕ, ਜੋ ਨਿਜ਼ਰਪੁਰਾ ਤੋਂ ਵਡਾਲਾ ਜੌਹਲ ਹੁੰਦੀ ਅੰਮਿ੍ਤਸਰ-ਪਠਾਨਕੋਟ ਸੜਕ ਉਤੇ ਜਾ ਚੜਦੀ ਹੈ, ਤੋਂ ਕਰ ਦਿੱਤੀ ਗਈ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਉਕਤ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕਰੀਬ 8 ਕਿਲੋਮੀਟਰ ਲੰਮੀ ਇਹ ਸੜਕ ਚੌੜੀ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਜ ਇਸ ਮਗਰੋਂ ਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਅਤੇ ਨਾਲੇ ਦੀ ਸਫਾਈ ਕਰਵਾਉਣ ਦੀ ਵੀ ਸ਼ੁਰੂਆਤ ਕੀਤੀ।ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਰਾਜ ਨੂੰ ਖੁਸ਼ਹਾਲ ਵੇਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਸੜਕਾਂ ਜੋ ਕਿ ਵਿਕਾਸ ਦਾ ਮੂਲ ਅਧਾਰ ਹਨ, ਨੂੰ ਚੌੜਾ ਕਰਨ ਦਾ ਸੁਪਨਾ ਵੀ ਉਨ੍ਹਾਂ ਲਿਆ ਹੈ, ਜਿਸ ਦੀ ਸ਼ੁਰੂਆਤ ਤੁਹਾਡੇ ਹਲਕੇ ਵਿੱਚ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ। Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »
ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨਃ ਮੁੱਖ ਮੰਤਰੀ
* ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ
* ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ
ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨਃ ਮੁੱਖ ਮੰਤਰੀ * ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ* ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਅਮਰੀਕ ਸਿੰਘ ਅੰਮਿ੍ਤਸਰ, 22 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ। ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ।ਇਸ ਮੌਕੇ ਮੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ।ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।—- Amritsar Crime Latest News National Politics Punjab Uncategorized World Amritsar Crime Latest News National Politics Punjab Uncategorized World
Read More »ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ
ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾਅਮਰੀਕ ਸਿੰਘ ਅੰਮ੍ਰਿਤਸਰ, 22 ਅਕਤੂਬਰ:lਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਹ ਰਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ …
Read More »
ਐਡਵੋਕੇਟ ਧਾਮੀ ਨੇ ਰਾਮ ਰਹੀਮ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ
ਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ- ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਰਾਮ ਰਹੀਮ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ- ਐਡਵੋਕੇਟ ਧਾਮੀਅਮਰੀਕ ਸਿੰਘ ਅੰਮ੍ਰਿਤਸਰ, 22 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ …
Read More »ਆਯੂਰਵੈਦ ਭਾਰਤੀ ਸੰਸਕ੍ਰਿਤੀ ਦੀ ਉਪਜ ਅਤੇ ਇਹ ਸਭ ਤੋਂ ਪੁਰਾਣੀ ਤੇ ਕਾਰਗਰ ਇਲਾਜ ਵਿਧੀ ਹੈ – ਚੇਅਰਮੈਨ ਰਮਨ ਬਹਿਲ
ਆਯੂਰਵੈਦ ਭਾਰਤੀ ਸੰਸਕ੍ਰਿਤੀ ਦੀ ਉਪਜ ਅਤੇ ਇਹ ਸਭ ਤੋਂ ਪੁਰਾਣੀ ਤੇ ਕਾਰਗਰ ਇਲਾਜ ਵਿਧੀ ਹੈ – ਚੇਅਰਮੈਨ ਰਮਨ ਬਹਿਲਅਮਰੀਕ ਸਿੰਘ ਗੁਰਦਾਸਪੁਰ, 22 ਅਕਤੂਬਰ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਅੱਜ ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਸੱਤਵਾਂ ਆਯੂਰਵੈਦ/ਧੰਨਵੰਤਰੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ …
Read More »
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ
ਰੌਸ਼ਨੀਆਂ ਦੇ ਤਿਉਹਾਰ ਨੂੰ ਵਾਤਾਵਰਨ ਪੱਖੀ ਮਨਾਉਣ ਦਾ ਸੱਦਾ ਦਿੱਤਾ
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀਰੌਸ਼ਨੀਆਂ ਦੇ ਤਿਉਹਾਰ ਨੂੰ ਵਾਤਾਵਰਨ ਪੱਖੀ ਮਨਾਉਣ ਦਾ ਸੱਦਾ ਦਿੱਤਾਅਮਰੀਕ ਸਿੰਘ ਗੁਰਦਾਸਪੁਰ, 22 ਅਕਤੂਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਾਮਨਾ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਧਾਨ ਦੀ ਚੋਣ ਲੜਨ ਦੀ ਸੰਭਾਵਨਾ ਹੈ।
ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜ ਸਕਦੀ ਹੈ।ਅਮਰੀਕ ਸਿੰਘ ਤੋਂਅੰਮ੍ਰਿਤਸਰ 22 ਅਕਤੂਬਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਧਾਨ ਦੀ ਚੋਣ ਲੜਨ ਦੀ ਸੰਭਾਵਨਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸੇਵਾ ਕਰਨਾ ਚਾਹੁੰਦੀ ਹੈ ਅਤੇ ਉਸ ਨੇ ਪਾਰਟੀ ਹਾਈਕਮਾਂਡ …
Read More »ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਸ਼ੁਰੂ ਅਮਰੀਕ ਸਿੰਘ ਅੰਮ੍ਰਿਤਸਰ 22 ਅਕਤੂਬਰ ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਸਮੇਂ ਪੁਰਾਤਨ ਰਵਾਇਤ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦਿਲਜੀਤ ਸਿੰਘ ਬੇਦੀ ਦੀ ਕਿਤਾਬ ਬਾਬਾ ਬਿਨੋਦ ਸਿੰਘ ਸੰਗਤ ਅਰਪਣ ਕੀਤੀ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦਿਲਜੀਤ ਸਿੰਘ ਬੇਦੀ ਦੀ ਕਿਤਾਬ ਬਾਬਾ ਬਿਨੋਦ ਸਿੰਘ ਸੰਗਤ ਅਰਪਣ ਕੀਤੀਅਮਰੀਕ ਸਿੰਘ ਅੰਮ੍ਰਿਤਸਰ 22 ਅਕਤੂਬਰ ਖਾਲਸਾ ਪੰਥ ਬੁੱਢਾ ਦਲ ਦੇ ਪਹਿਲੇ ਜਥੇਦਾਰ ਬਾਬਾ ਬਿਨੋਦ ਸਿੰਘ ਦਾ ਜੀਵਨ ਸੰਘਰਸ਼ ਸਬੰਧੀ ਇਤਿਹਾਸਕ ਪਰਿਪੇਖ ਪੇਸ਼ ਕਰਦੀ ਇਕ ਪੁਸਤਕ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗੁਰਦੁਆਰਾ …
Read More »