ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਕੀਤਾ ਦੌਰਾ ਹਰ ਘਰ ਤਿਰੰਗਾ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਜੇਲ੍ਹ ਵਿੱਚ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ AMRIK SINGHਫਿਰੋਜ਼ਪੁਰ 13 ਅਗਸਤ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਕੀਤਾ ਦੌਰਾ
ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਨਿਵਾਸੀ ਸ. ਦਲਵੀਰ ਸਿੰਘ ਪੰਨੂੰ ਦਾ ਐਡਵੋਕੇਟ ਧਾਮੀ ਵੱਲੋਂ ਸਨਮਾਨ
ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਨਿਵਾਸੀ ਸ. ਦਲਵੀਰ ਸਿੰਘ ਪੰਨੂੰ ਦਾ ਐਡਵੋਕੇਟ ਧਾਮੀ ਵੱਲੋਂ ਸਨਮਾਨAMRIK SINGHਅੰਮ੍ਰਿਤਸਰ, 13 ਅਗਸਤ-ਅਮਰੀਕਾ ਨਿਵਾਸੀ ਖੋਜਕਾਰ ਸ. ਦਲਵੀਰ ਸਿੰਘ ਪੰਨੂੰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ …
Read More »
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
ਜਦੋਂ ਸਰਕਾਰਾਂ ਕੰਨ ਬੰਦ ਕਰ ਲੈਣ ਤਾਂ ਸੰਘਰਸ਼ ਦੇ ਰਾਹ ਤੁਰਨਾ ਪੈਂਦਾ- ਐਡਵੋਕੇਟ ਧਾਮੀ
ਜ਼ਿਲ੍ਹਾ ਹੈੱਡਕੁਆਟਰਾਂ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨਜਦੋਂ ਸਰਕਾਰਾਂ ਕੰਨ ਬੰਦ ਕਰ ਲੈਣ ਤਾਂ ਸੰਘਰਸ਼ ਦੇ ਰਾਹ ਤੁਰਨਾ ਪੈਂਦਾ- ਐਡਵੋਕੇਟ ਧਾਮੀਜ਼ਿਲ੍ਹਾ ਹੈੱਡਕੁਆਟਰਾਂ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰAMRIK SINGHਅੰਮ੍ਰਿਤਸਰ, 13 …
Read More »
ਮੁੱਖ ਮੰਤਰੀ ਵੱਲੋਂ ਲੜਕੀਆਂ ਲਈ ਰੱਖੜੀ ਦਾ ਤੋਹਫ਼ਾ, ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ
ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ
ਮੁੱਖ ਮੰਤਰੀ ਵੱਲੋਂ ਲੜਕੀਆਂ ਲਈ ਰੱਖੜੀ ਦਾ ਤੋਹਫ਼ਾ, ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆਸੱਤਾ ਦੇ ਨਸ਼ੇ ਵਿੱਚ ‘ਹਵਾਈ ਕਿਲੇ’ ਉਸਾਰਨ ਵਾਲੇ ਕੈਪਟਨ ਤੇ ਸੁਖਬੀਰ ਦੀ ਕੀਤੀ ਆਲੋਚਨਾਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਕਰਵਾਈ ਸਿਆਸੀ ਕਾਨਫਰੰਸAMRIK SINGHਬਾਬਾ ਬਕਾਲਾ (ਅੰਮ੍ਰਿਤਸਰ), 12 ਅਗਸਤਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ।ਇੱਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ।ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇੱਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਦੇ ਲੋਭੀ ਇਨ੍ਹਾਂ ਆਗੂਆਂ ਨੇ ਸਿਰਫ਼ ‘ਹਵਾਈ ਕਿਲੇ’ ਹੀ ਉਸਾਰੇ ਅਤੇ ਜਨਤਾ ਦੇ ਪੈਸੇ ਦੀ ਬੇਰਹਿਮੀ ਨਾਲ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਫਾਈਲਾਂ ਆਉਂਦੀਆਂ ਹਨ ਤਾਂ ਇਨ੍ਹਾਂ ਫਾਈਲਾਂ ਰਾਹੀਂ ਇਨ੍ਹਾਂ ਨੇਤਾਵਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਹੋਈ ਤਰਸਯੋਗ ਸਥਿਤੀ ਨੂੰ ਦੇਖ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਤੇ ਦੁਖੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਨ `ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਗੁਨਾਹਾਂ ਲਈ ਦੋਸ਼ੀ ਆਗੂਆਂ ਵਿਰੁੱਧ ਸ਼ਿਕੰਜਾ ਕਸਣ ਲਈ ਬਾਰੀਕੀ ਨਾਲ ਘੋਖ ਕਰ ਰਹੀ ਹੈ।ਮੁੱਖ ਮੰਤਰੀ ਨੇ ਤਨਜ਼ ਕਸਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਦੇ ਮਾੜੇ ਕੰਮ ਇਨ੍ਹਾਂ ਨੂੰ ਕਿਸੇ ਵੇਲੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਸਕਦੇ ਹਨ, ਇਸ ਲਈ ਇਹ ਆਗੂ ਹੁਣ ਸਰਕਾਰ ਨੂੰ ਜੇਲ੍ਹਾਂ ਦੀ ਭਲਾਈ ਵੱਲ ਧਿਆਨ ਦੇਣ ਲਈ ਅਪੀਲਾਂ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਜਾਅਲੀ ਨੋਟ ਛਾਪਣ ਲਈ ਕੋਈ ਪ੍ਰਿੰਟਿੰਗ ਮਸ਼ੀਨ ਨਹੀਂ ਸੀ ਪਰ ਇਨ੍ਹਾਂ ਨੇ ਟੈਕਸ ਭਰਨ ਵਾਲਿਆਂ ਦੀ ਧਨ-ਦੌਲਤ ਲੁੱਟ ਕੇ ਆਲੀਸ਼ਾਨ ਮਹਿਲ ਉਸਾਰ ਲਏ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਅਤੇ ਘਿਨਾਉਣੇ ਤਰੀਕਿਆਂ ਨਾਲ ਇਹ ਲੋਕ ਤਾਂ ਅਮੀਰ ਬਣ ਗਏ ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਿਰਵਾ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਜਨਤਾ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਐਸ਼ਪ੍ਰਸਤੀ ਲਈ ਕੇਂਦਰ ਤੋਂ ਮਿਲੇ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਕੇਂਦਰ ਸਰਕਾਰ ਸੂਬੇ ਦੇ ਬਣਦੇ ਹੱਕ ਦੇ ਬਾਵਜੂਦ ਫੰਡ ਜਾਰੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਇਸ ਮੁੱਦੇ ਨੂੰ ਵਿਚਾਰਿਆ, ਜਿਸ ਤੋਂ ਬਾਅਦ ਸੂਬੇ ਲਈ 1760 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਸਿਰਫ਼ ਲੋਕਾਂ ਦੀ ਭਲਾਈ `ਤੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਆਲ੍ਹਾ ਕਮਾਨ ਜਾਂ ਕਾਰੋਬਾਰੀ ਮਿੱਤਰ ਜੁੰਡਲੀ ਨੂੰ ਮਿਲਣ ਲਈ ਕੌਮੀ ਰਾਜਧਾਨੀ ਵਿੱਚ ਜਾਂਦੇ ਸਨ, ਜਦਕਿ ਅਸੀਂ ਉੱਥੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਜਾਂਦੇ ਹਾਂ।ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਇਸ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰ ਰਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਲਈ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਵਾਤਾਵਰਨ ਨੂੰ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਧਿਆਨ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਬਣਾਉਣ ਵੱਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਢੋਆ-ਢੁਆਈ ਰੋਕਣ `ਤੇ ਵਿਸ਼ੇਸ਼ ਚੌਕਸੀ ਰੱਖੀ ਜਾਵੇਗੀ, ਜਿਸ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ `ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਲਈ ਪਹਿਲਾਂ ਹੀ ਇਕ ਖੇਤੀਬਾੜੀ ਕਾਲਜ ਮਨਜ਼ੂਰ ਹੋ ਚੁੱਕਾ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਦੇ ਨਾਲ-ਨਾਲ ਬਾਬਾ ਬਕਾਲਾ ਵਿਖੇ ਆਈ.ਟੀ.ਆਈ. ਦਾ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ ਹਾਜ਼ਰ ਸਨ।====— Amritsar Crime Latest News National Politics Punjab Uncategorized World
Read More »ਮੁੱਖ ਮੰਤਰੀ ਪੰਜਾਬ ਨੇ 4.40 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਿਜਲੀ ਸਬਸਟੇਸ਼ਨਾਂ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਪੰਜਾਬ ਨੇ 4.40 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਿਜਲੀ ਸਬਸਟੇਸ਼ਨਾਂ ਦਾ ਕੀਤਾ ਉਦਘਾਟਨAMRIK SINGHਅੰਮ੍ਰਿਤਸਰ 12 ਅਗਸਤ ਅੱਜ ਰੱਖਣ ਪੁੰਨਿਆਂ ਦੇ ਸੁਭ ਅਵਸਰ ਤੇ ਸ੍ਰੀ ਬਾਬਾ ਬਕਾਲਾ ਸਾਹਿਬ ਪਹੁੰਚੇ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਲੋਕਾਂ ਦੀ ਬਿਜਲੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ 4 ਨਵੇਂ ਬਿਜਲੀ ਸਬ ਸਟੇਸ਼ਨਾਂ ਦਾ ਉਦਘਾਟਨ ਕੀਤਾ। ਇਹ ਚਾਰ ਬਿਜਲੀ ਘਰ 66 ਕੇਵੀ ਲਿੱਧੜ, 66 ਕੇਵੀ ਬਿਆਸ, 66 ਕੇਵੀ ਬੁਤਾਲਾ ਅਤੇ 66 ਕੇਵੀ ਸਠਿਆਲਾ ਸਬ ਸਟੇਸ਼ਨ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਤੇ 4.40 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ 2 ਲੱਖ ਆਮ ਖਪਤਕਾਰਾਂ ਨੂੰ ਓਵਰਲੋਡਿੰਗ /ਅਣਅਧਿਕਾਰਤ ਪਾਵਰ ਕੱਟਾਂ ਤੋਂ ਨਿਜਾਤ ਮਿਲੇਗੀ ਅਤੇ ਜਿਸ ਨਾਲ 70 ਪਿੰਡਾਂ ਨੂੰ ਫਾਇਦਾ ਹੋਵੇਗਾ। ਉਨਾਂ ਦੱਸਿਆ ਕਿ ਟਿਊਬਵੈਲਾਂ ਨੂੰ ਪਿਛਲੇ ਸਮੇਂ ਦੌਰਾਨ 6 ਘੰਟੇ ਬਿਜਲੀ ਸਪਲਾਈ ਮਿਲਦੀ ਰਹੀ ਸੀ, ਜੋ ਇਸ ਸਾਲ 8 ਘੰਟੇ ਲਗਾਤਾਰ ਮਿਲ ਰਹੀ ਹੈ। ਸ: ਮਾਨ ਨੇ ਦਸਿਆ ਕਿ 66 ਕੇਵੀ ਬੁਟਾਰੀ-ਬਿਆਸ ਲਾਈਨ ਦੀ ਕੁੱਲ ਲੰਬਾਈ 11.95 ਕਿਲੋਮੀਟਰ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਕੁੱਝ ਰਾਜਨੀਤਿਕ ਕਾਰਨਾਂ ਅਤੇ ਕੁੱਝ ਖਪਤਕਾਰਾਂ ਵਲੋਂ ਟਾਵਰ ਦੀ ਉਸਾਰੀ ਵਿੱਚ ਰੁਕਾਵਟ ਪਾਉਣ ਕਰਕੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਦੇਰੀ ਹੋਈ ਸੀ। ਪਰ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਣਥੱਕ ਯਤਨਾਂ ਕਰਕੇ ਕੰਮ ਮੁਕੰਮਲ ਹੋ ਸਕਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਹਲਕਾ ਵਿਧਾਇਕ ਕੇਂਦਰੀ ਡਾ. ਅਜੈ ਗੁਪਤਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜਰ ਸਨ।ਕੈਪਸ਼ਨ : ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਲੋਕਾਂ ਦੀ ਬਿਜਲੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ 4 ਨਵੇਂ ਬਿਜਲੀ ਸਬ ਸਟੇਸ਼ਨਾਂ ਦਾ ਉਦਘਾਟਨ ਕਰਦੇ ਹੋਏ।===——ਜਿ਼ਲ੍ਹਾ Amritsar Crime Latest News National Politics Punjab Uncategorized World
Read More »ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ ਅਤੇ ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕੱਲ੍ਹ 13 ਅਗਸਤ ਨੂੰ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ AMRIK SINGH ਗੁਰਦਾਸਪੁਰ, 12 ਅਗਸਤ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮਨਾਉਣ ਲਈ ਤਿਆਰੀਆਂ ਮੁਕੰਮਲ …
Read More »
ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ-
ਤਿਰੰਗੇ ਨਾਲ ਸੈਲਫੀ ਲੈ ਕੇ ਕੀਤੀ ਜਾਵੇ ਅਪਲੋਡ
ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ- ਤਿਰੰਗੇ ਨਾਲ ਸੈਲਫੀ ਲੈ ਕੇ ਕੀਤੀ ਜਾਵੇ ਅਪਲੋਡਫਿਰੋਜ਼ਪੁਰ, 12 ਅਗਸਤ ਹਰ ਘਰ ਤਿਰੰਗਾ ਮੁਹਿੰਮ ਨੂੰ ਜ਼ਮੀਨੀ ਪੱਤਰ ਤੱਕ ਲਾਂਚ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ …
Read More »ਸਹਾਇਕ ਕਮਿਸ਼ਨਰ ਫੂਡ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ
ਸਹਾਇਕ ਕਮਿਸ਼ਨਰ ਫੂਡ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ AMRIK SINGH ਗੁਰਦਾਸਪੁਰ, 12 ਅਗਸਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਹਾਇਕ ਕਮਿਸ਼ਨਰ ਫੂਡ ਡਾ. ਜੀ ਐੱਸ ਪੰਨੂੰ ਵਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਟ੍ਰੇਨਿੰਗ ਦੇਣ ਵਾਲੇ ਪਾਰਟਨਰ ਸਾਦਿਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਬਕਾ ਵਾਈਸ ਚਾਂਸਲਰ ਪ੍ਰੋ ਜੇ. ਐਸ. ਗਰੇਵਾਲ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਬਕਾ ਵਾਈਸ ਚਾਂਸਲਰ ਪ੍ਰੋ ਜੇ. ਐਸ. ਗਰੇਵਾਲ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ AMRIK SINGH ਅੰਮ੍ਰਿਤਸਰ 12 ਅਗਸਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਪਹਿਲੇ ਡੀਨ ਅਕਾਦਮਿਕ ਮਾਮਲੇ ਅਤੇ ਸੰਸਥਾਪਕ ਮੁਖੀ ਇਤਿਹਾਸ ਵਿਭਾਗ ਪ੍ਰੋਫੈਸਰ ਜੇ.ਐਸ.ਗਰੇਵਾਲ ਦੇ ਅਕਾਲ ਚਲਾਣੇ `ਤੇ ਗੁਰੁ ਨਾਨਕ ਦੇਵ …
Read More »ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਵਿਧਾਇਕਾਂ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ13 ਤੋਂ 15 ਅਗਸਤ ਤੱਕ ਸਾਰੇ ਲੋਕ ਆਪਣੇ ਘਰਾਂ ਤੇ ਲਹਿਰਾਉਣ ਤਿਰੰਗਾ- ਤਿਰੰਗੇ ਨਾਲ ਸੈਲਫੀ ਲੈ ਕੇ ਕੀਤੀ ਜਾਵੇ ਅਪਲੋਡAMRIK SINGH ਫਿਰੋਜ਼ਪੁਰ, 12 ਅਗਸਤ ਹਰ ਘਰ ਤਿਰੰਗਾ ਮੁਹਿੰਮ ਨੂੰ ਜ਼ਮੀਨੀ ਪੱਤਰ ਤੱਕ ਲਾਂਚ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੇ …
Read More »