Breaking News

ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦੇ ਮੁੱਦੇ ‘ਤੇ ਚੁੱਪ ਰਹਿਣ ਲਈ ਸੰਸਦ ਮੈਂਬਰਾਂ ਦੀ ਕੀਤੀ ਨਿੰਦਾ

* ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦੇ ਮੁੱਦੇ ‘ਤੇ ਚੁੱਪ ਰਹਿਣ ਲਈ ਸੰਸਦ ਮੈਂਬਰਾਂ ਦੀ ਕੀਤੀ ਨਿੰਦਾ * ਬਾਦਲਾਂ ਤੇ ਕੈਪਟਨ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਲੁੱਟਿਆ * ਵਪਾਰੀਆਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਾ ਛੱਡਣ ਦਾ ਦਾਅਵਾ ਅਮਰੀਕ ਸਿੰਘ    ਅੰਮ੍ਰਿਤਸਰ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਦੇ ਵਪਾਰੀਆਂ ਦਰਮਿਆਨ ਇੱਥੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਬਾਜਵਾ ਅਤੇ ਮਜੀਠੀਆ ਵਰਗੇ ਆਗੂਆਂ ਨੇ ਆਪਣੀਆਂ ਕਰਤੂਤਾਂ ਕਾਰਨ ਸੁਰੱਖਿਆ ਕਾਰਨਾਂ ਦੇ ਨਾਂ ‘ਤੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਹੁਣ ਸਮਾਜ ਦੇ ਹਰ ਵਰਗ ਅਤੇ ਸਰਕਾਰ ਦਰਮਿਆਨ ਵਾਰ-ਵਾਰ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਮਹਾਨ ਆਗੂ ਹਨ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਆਈ.ਆਰ.ਐਸ. ਅਧਿਕਾਰੀ ਦੀ ਆਪਣੀ ਅਹਿਮ ਨੌਕਰੀ ਛੱਡ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੀ ਸੇਵਾ ਲਈ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ, ਜਦੋਂ ਕਿ ਦੋ ਦੂਜੇ ਪਰਿਵਾਰ ਵਿੱਚੋਂ ਸਨ, ਜਿਨ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਦੌਲਤ ਲੁੱਟੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਖਜ਼ਾਨਾ ਖ਼ਾਲੀ’ ਦੀ ਬਿਆਨਬਾਜ਼ੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਦੀ ਹੋਈ ਲੁੱਟ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ। ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੀ ਉਸਾਰੀ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੱਖ ਪੂਰਨ ਲਈ ਨਿਯਮਾਂ ਵਿੱਚ ਬਦਲਾਅ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ ਟੂਰਿਜ਼ਮ ਨੀਤੀ ਲਿਆਂਦੀ ਸੀ, ਜਿਸ ਦਾ ਉਦੇਸ਼ ਇਸ ਰਿਜ਼ੋਰਟ ਦੀ ਉਸਾਰੀ ਨੂੰ ਲਾਭ ਪਹੁੰਚਾਉਣਾ ਸੀ ਅਤੇ ਇਹ ਮੰਦਭਾਗਾ ਹੈ ਕਿ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁੱਖ ਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲ ਵਿੱਚ ਦੁੱਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖ਼ੂਨ ਨਾਲ ਉਸਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਦੇ ਸਨ ਪਰ ਉਹ ਚੁੱਪ ਰਹੇ ਕਿਉਂਕਿ ਉਹ ਬਾਦਲਾਂ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਵੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸੁੱਖ ਵਿਲਾਸ ਦੇ ਆਲੇ-ਦੁਆਲੇ ਆਪਣਾ ਮਹਿਲ ਉਸਾਰ ਲਿਆ, ਜਿਸ ਕਾਰਨ ਉਨ੍ਹਾਂ ਇਸ ਵਿਰੁੱਧ ਕਾਰਵਾਈ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ਪਰਿਵਾਰ ਬਚਾਓ ਯਾਤਰਾ ਹੈ, ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ‘ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂੰ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀਆਂ ਨਾਟਕਬਾਜ਼ੀਆਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਉਨ੍ਹਾਂ ਦੇ ਏਜੰਡੇ ‘ਤੇ ਕਦੇ ਨਹੀਂ ਸੀ। ਮੁੱਖ ਮੰਤਰੀ ਨੇ ਅਕਾਲੀ ਆਗੂਆਂ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਆਗੂ ਮਾਂ-ਬੋਲੀ ਦੀ ਘੱਟ ਜਾਣਕਾਰੀ ਕਾਰਨ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਨਹੀਂ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਨ੍ਹਾਂ ਆਗੂਆਂ ਨੂੰ ਪ੍ਰੀਖਿਆ ਦੇ ਜਵਾਬ ਵੀ ਦੇ ਦਿੱਤੇ ਜਾਣ ਤਾਂ ਵੀ ਉਨ੍ਹਾਂ ਨੂੰ ਸਹੀ ਲਿਖਣ ਲਈ ਸੰਘਰਸ਼ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਸ਼ੱਕੀ ਚਰਿੱਤਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਇਹ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਵੀ ਲੋਕ ਇਹ ਕਹਿੰਦੇ ਹਨ ਕਿ ਇਨ੍ਹਾਂ ਆਗੂਆਂ ਨੇ ਵਧੀਆ ਚੱਲਣ ਵਾਲੇ ਉੱਦਮ ਵਿੱਚ ਜ਼ਬਰਦਸਤੀ ਆਪਣਾ ਹਿੱਸਾ ਪਾਇਆ ਤਾਂ ਇਸ ਤੋਂ ਕੋਈ ਇਨਕਾਰ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਆਦਮੀ ਦਾ ਵਿਸ਼ਵਾਸ ਗੁਆ ਦਿੱਤਾ ਹੈ, ਜੋ ਉਹ ਦੁਬਾਰਾ ਕਦੇ ਵੀ ਹਾਸਲ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬੇ ਦੀ ਝਾਕੀ ਨੂੰ ਕੇਂਦਰ ਵੱਲੋਂ ਰੱਦ ਕਰ ਦਿੱਤਾ ਗਿਆ ਤਾਂ ਜਲੰਧਰ ਤੋਂ ਇਲਾਵਾ ਸੂਬੇ ਦੇ ਕਿਸੇ ਵੀ ਸੰਸਦ ਮੈਂਬਰ ਨੇ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਸੰਸਦ ਮੈਂਬਰ ਸੂਬੇ ਨਾਲ ਸਬੰਧਤ ਮੁੱਦਿਆਂ ‘ਤੇ ਚੁੱਪ ਰਹੇ ਹਨ, ਜਿਸ ਕਾਰਨ ਇਨ੍ਹਾਂ ਨੂੰ ਬਾਹਰ ਕਰਨ ਦਾ ਸਮਾਂ ਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦਿੱਤੀਆਂ ਜਾਣ ਤਾਂ ਜੋ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰ ਅੱਗੇ ਉਠਾਇਆ ਜਾ ਸਕੇ ਅਤੇ ਲੋਕਾਂ ਦੇ ਹਿੱਤ ਸੁਰੱਖਿਅਤ ਹੋ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦੌਰਾਨ ਵਪਾਰੀਆਂ ਦਰਮਿਆਨ ਆ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਾਦਲਾਂ ਅਤੇ ਕੈਪਟਨ ਵਰਗੇ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਖਜ਼ਾਨੇ ਨੂੰ ਲੁੱਟਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ‘ਚ ‘ਆਪ’ ਦੇ ਬਿਹਤਰੀਨ ਸ਼ਾਸਨ ਕਰਕੇ ਹੁਣ ਸੂਬੇ ‘ਚ ਬਦਲਾਅ ਦੀਆਂ ਹਵਾਵਾਂ ਵਗ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੇ ਸੂਬਾ ਸਰਕਾਰ ਨੂੰ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਦਰ ‘ਤੇ ਲਿਆਂਦਾ ਹੈ, ਜੋ ਕਿ ਬਹੁਤ ਵੱਡੀ ਗੱਲ ਹੈ ਕਿਉਂਕਿ ਪਿਛਲੇ ਸਮਿਆਂ ਦੌਰਾਨ ਕਿਸੇ ਨੇ ਵੀ ਸੂਬਾ ਵਾਸੀਆਂ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਤਿਕਾਰ ਕਰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਚੋਰ ਕਿਹਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਆਸੀ ਪਾਰਟੀਆਂ ਲਈ ਵਪਾਰੀ ਸਿਰਫ਼ ਫੰਡ ਇਕੱਠੇ ਕਰਨ ਦਾ ਜ਼ਰੀਆ ਸਨ ਪਰ ਹੁਣ ਉਹ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜੋ ਲੋਕਾਂ ਦਾ ਮੁਫ਼ਤ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਅਤਿ ਆਧੁਨਿਕ ਸਹੂਲਤਾਂ ਜਿਵੇਂ ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪੈਸਾ ਕਮਾਉਣ ਜਾਂ ਸੱਤਾ ਦਾ ਫਲ ਭੋਗਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਸਗੋਂ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਅਤੇ ਪਿਛਲੀਆਂ ਸਰਕਾਰਾਂ ਵਿੱਚ ਸਭ ਤੋਂ ਵੱਡਾ ਫਰਕ ਨੀਅਤ ਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਜਦਕਿ ਦੂਜੀਆਂ ਪਾਰਟੀਆਂ ਦਾ ਇਰਾਦਾ ਸੂਬੇ ਨੂੰ ਬਰਬਾਦ ਕਰਨਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 13 ਸੰਸਦ ਮੈਂਬਰ ਚੁਣੇ ਜਾਣ ‘ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਦੇ ਵਿਕਾਸ ਲਈ ਵਰਤੇ ਜਾ ਸਕਦੇ ਸਨ ਪਰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਇਨ੍ਹਾਂ ਨੂੰ ਰੋਕ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ‘ਚ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ: ਬਲਕਾਰ ਸਿੰਘ, ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ, ਐਮ.ਐਲ.ਏ. ਸ: ਇੰਦਰਬੀਰ ਸਿੰਘ ਨਿੱਜਰ, ਐਮ.ਐਲ.ਏ. ਡਾ. ਜਸਬੀਰ ਸਿੰਘ, ਐਮ.ਐਲ.ਏ. ਸ਼ੈਰੀ ਕਲਸੀ, ਐਮ.ਐਲ.ਏ. ਡਾ. ਜੀਵਨਜੋਤ ਕੌਰ, ਐਮ.ਐਲ.ਏ. ਸ: ਦਲਬੀਰ ਸਿੰਘ ਟੌਂਗ, ਐਮ.ਐਲ.ਏ. ਡਾ. ਅਜੈ ਗੁਪਤਾ, ਐਮ.ਐਲ.ਏ. ਸ: ਜਸਵਿੰਦਰ ਸਿੰਘ ਰਮਦਾਸ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। =====— Amritsar Crime Latest News National Politics Punjab Uncategorized World

Read More »

ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ; ਦਲਿਤ ਚੇਤਨਾਂ ਮੰਚ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਹੋਏ ਸ਼ਾਮਲ

ਕਿ Amritsar Crime Latest News National Politics Punjab Uncategorized World ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ; ਦਲਿਤ ਚੇਤਨਾਂ ਮੰਚ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਹੋਏ ਸ਼ਾਮਲ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਸਮੇਤ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ …

Read More »

29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ- ਐਡਵੋਕੇਟ ਹਰਜਿੰਦਰ ਸਿੰਘ ਧਾਮੀਸ਼੍ਰੋਮਣੀ ਕਮੇਟੀ ਬਹਾਦਰਗੜ੍ਹ ਪਟਿਆਲਾ ਵਿਖੇ ਖੋਲ੍ਹੇਗੀ ਜੁਡੀਸ਼ੀਅਲ ਅਕੈਡਮੀਅੰਤ੍ਰਿੰਗ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਅਤੇ ਅਸਾਮ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨਾਲ ਖੜ੍ਹਨ ਦੀ ਵਚਨਬੱਧਤਾ

Amritsar Crime Latest News National Politics Punjab Uncategorized World 29 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ- ਐਡਵੋਕੇਟ ਹਰਜਿੰਦਰ ਸਿੰਘ ਧਾਮੀਸ਼੍ਰੋਮਣੀ ਕਮੇਟੀ ਬਹਾਦਰਗੜ੍ਹ ਪਟਿਆਲਾ ਵਿਖੇ ਖੋਲ੍ਹੇਗੀ ਜੁਡੀਸ਼ੀਅਲ ਅਕੈਡਮੀਅੰਤ੍ਰਿੰਗ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਅਤੇ ਅਸਾਮ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨਾਲ ਖੜ੍ਹਨ ਦੀ ਵਚਨਬੱਧਤਾ ਅਮਰੀਕ ਸਿੰਘ ਅੰਮ੍ਰਿਤਸਰ, 2 ਮਾਰਚ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Amritsar Crime Latest News National Politics Punjab Uncategorized World ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਅਮਰੀਕ ਸਿੰਘ  ਜੰਡਿਆਲਾ ਗੁਰੂ , 2 ਮਾਰਚ  ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ …

Read More »

ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਨੂੰ 108 ਕਰੋੜ ਰੁਪਏ ਦੀ ਥਾਂ 8 ਕਰੋੜ ਰੁਪਏ ਦਾ ਲਾਹਾ ਖੱਟਿਆ ਹੋਣ ਦਾ ਸਬੂਤ ਦੇਣ ਦੀ ਦਿੱਤੀ ਚੁਣੌਤੀ

Amritsar Crime Latest News National Politics Punjab Uncategorized World ਅਕਾਲੀ ਦਲ ਨੇ ਸੁੱਖ ਵਿਲਾਸ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ ਪਰਮਬੰਸ ਸਿੰਘ ਰੋਮਾਣਾ ਨੇ ਮੁੱਖ ਮੰਤਰੀ ਨੂੰ 108 ਕਰੋੜ ਰੁਪਏ ਦੀ ਥਾਂ 8 ਕਰੋੜ ਰੁਪਏ ਦਾ ਲਾਹਾ ਖੱਟਿਆ ਹੋਣ ਦਾ ਸਬੂਤ ਦੇਣ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਨਾਟਕ ‘ਬੱਲ੍ਹਾ’ ਦਾ ਮੰਚਨ

Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਨਾਟਕ ‘ਬੱਲ੍ਹਾ’ ਦਾ ਮੰਚਨ ਅਮਰੀਕ ਸਿੰਘ ਅੰਮ੍ਰਿਤਸਰ , 29 ਫਰਵਰੀ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਵਿਚ ਖੋਜ ਅਤੇ ਅਕਾਦਮਿਕਤਾ ਤੋਂ ਇਲਾਵਾ ਗਿਆਨ, ਵਿਿਗਆਨ, ਸੰਗੀਤ, ਥੀਏਟਰ, ਸਿਹਤ, ਆਰਕੀਟੈਕਚਰ, ਫਿਲਮ, ਸਾਹਿਤ, ਵਾਤਾਵਰਣ, ਸਮਾਜ ਸੇਵਾ ਅਤੇ ਫੋਟੋਗ੍ਰਾਫੀ ਆਦਿ …

Read More »

ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ:ਜਸਕਰਨ ਬੰਦੇਸ਼ਾ

ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ:ਜਸਕਰਨ ਬੰਦੇਸ਼ਾ ਅੱਜ ਤੋਂ ਸ਼ੁਰੂ ਹੋ ਰਹੇ ਸ਼ੈਸ਼ਨ ਚ ਪੰਜਾਬ ਬਜਟ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੋਵੇਗਾ ਅਮਰੀਕ  ਸਿੰਘ  ਅੰਮ੍ਰਿਤਸਰ,29 ਫ਼ਰਵਰੀ ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਸ਼ ਦੇ ਹੋਰਨਾਂ ਰਾਜਾਂ ਨਾਲੋਂ ਬਿਹਤਰੀਨ ਬਣਾਏ ਜਾਣ ਅਤੇ ਖੇਤੀ ਪਿੱਛੋਂ ਮਜ਼ਬੂਤ ਆਰਥਿਕਤਾ ਤੇ ਰੁਜ਼ਗਾਰ ਦੇ ਵੱਡੇ ਸਰੋਤ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਲਾਗੂ ਕੀਤੇ ਗਏ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ਤਾ ਪ੍ਰਸ਼ਾਸ਼ਕੀ ਤਾਣੇ ਬਾਣੇ ਦੇ ਉੱਸਰੇ ਸਾਜ਼ਗਾਰ ਮਾਹੌਲ ਦੇ ਮੱਦੇਨਜਰ ਵਾਪਰੀਆਂ ਤੇ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਯੁੱਗ ਦਾ ਅੰਤ ਹੋ ਗਿਆ ਹੈ ।ਸਾਬਕਾ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਚ ਕਥਿਤ ਤੌਰ ਤੇ ਸੱਤਾਧਾਰੀਆਂ ਵਲੋਂ ਜੋ ਵੱਡੇ ਵਪਾਰ ਤੇ ਉਦਯੋਗਾਂ ਚ ਜ਼ਬਰੀ ਹਿੱਸਾਪਤੀ ਰੱਖਣ ਜਾਂ ਕਥਿਤ ਤੌਰ ਭ੍ਰਿਸ਼ਟਾਚਾਰ ਨੂੰ ਬੜ੍ਹਾਵਾ ਦੇਣ ਲਈ ਮਹੀਨਾ ਵਸੂਲੀ ਕੀਤੀ ਜਾਂਦੀ ਸੀ, ਇਸ ਕਾਲੇ ਅਧਿਆਏ ਨੂੰ ਵੀ ਖ਼ਤਮ ਕਰਕੇ ਮਾਨ ਸਰਕਾਰ ਨੇ ਮੌਜੂਦਾ ਉਦਯੋਗਾਂ ਨੂੰ ਸੁਰੱਖਿਅਤ ਰੱਖਣ ਅਤੇ ਵਪਾਰ/ਉਦਯੋਗ ਦੇ ਹੋਰ ਵਿਸਥਾਰ ਲਈ ਠੋਸ ਉਪਰਾਲੇ ਕਰਦਿਆਂ ਦੇਸ਼ ਚ ਪਹਿਲਾ ਅਜਿਹਾ ਸੂਬਾ ਹੋਣ ਦਾ ਪੰਜਾਬ ਦੇ ਸਿਰ ਤਾਜ ਸਜਾ ਦਿੱਤਾ ਹੈ, ਜਿੱਥੇ ਕਾਗ਼ਜ਼ਾਂ ਪੱਤਰਾਂ ਦੇ ਪੇਚੀਦੇ ਲੰਮੇ ਝੰਜਟਾਂ ਨੂੰ ਨਵਿਰਤ ਕਰਨ ਲਈ ਇੱਕ ਸੁਖਾਲ਼ੀ ਵਿਵਸਥਾ ਤਹਿਤ ਹਰ ਉੱਦਮੀ ਲਈ ਨਵੇਂ ਉਦਯੋਗ ਦੀ ਸਥਾਪਤੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ। ਗੱਲਬਾਤ ਦੌਰਾਨ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਚੁੱਕੇ ਗਏ ਉਕਤ ਮਜ਼ਬੂਤ ਕਦਮਾਂ ਦੇ ਮੱਦੇਨਜ਼ਰ ਮੁੰਬਈ, ਚੇਨਈ ਅਤੇ ਕਈ ਹੋਰ ਮਹਾਂਨਗਰਾਂ ਦੇ ਮੈਗਾ ਉਦਯੋਗਿਕ ਘਰਾਣਿਆਂ ਨੇ ਆਪਣੇ ਨਵੇਂ ਉਦਯੋਗ ਸਥਾਪਿਤ ਕਰਨ ਲਈ ਪੰਜਾਬ ਨੂੰ ਪਹਿਲ ਦਿੱਤੀ ਹੈ ਅਤੇ ਟਾਟਾ ਸਟੀਲ ਤੇ ਸਨਾਤਨ ਟੈਕਸਟਾਇਲ ਸਮੇਤ ਹੋਰ ਪ੍ਰਮੁੱਖ ਮੈਗਾ ਕੰਪਨੀਆਂ ਨੇ ਪੰਜਾਬ ਚ 70 ਹਜ਼ਾਰ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਪੰਜਾਬ ਨੂੰ ਮੁੜ ਸੋਨੇ ਦੀ ਚਿੜ੍ਹੀ ਬਣਾਉਣ ਲਈ ਆਰਥਿਕ ਵਿਕਾਸ ਲਈ ਲਾਗੂ ਕੀਤੀਆਂ ਯੋਜਨਾਬੱਧ ਨੀਤੀਆਂ ਤੇ ਮੋਹਰ ਲਗਾਈ ਹੈ। ਜਿਸ ਲਈ ਸਨਅਤਕਾਰ ਸਵਾਗਤ ਤੇ ਮੁੱਖ ਮੰਤਰੀ ਮਾਨ ਵਧਾਈ ਦੇ ਪਾਤਰ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਨਅਤਕਾਰਾਂ ਨੂੰ ਖੇਤੀ ਆਧਾਰਿਤ ਫੂਡ ਪ੍ਰੋਸੈਸਿੰਗ ਉਦਯੋਗ ਸਥਾਪਤ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਜਸਕਰਨ ਬੰਦੇਸ਼ਾ ਨੇ ਦਾਅਵਾ ਕੀਤਾ ਕਿ ਸੂਬਾ ਮਾਨ ਸਰਕਾਰ ਵਪਾਰੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਸਿਰਤੋੜ ਕਾਰਜਸ਼ੀਲ ਹੈ ਅਤੇ ਪਹਿਲਾਂ ਸਿਰਫ਼ 1 ਕਰੋੜ ਰੁਪਏ ਟਰਨਓਵਰ ਵਾਲੇ ਵਪਾਰੀ ਮੁਫ਼ਤ ਸੇਹਤ ਬੀਮਾ ਯੋਜਨਾ ਦੇ ਹੱਕਦਾਰ ਸਨ ਪਰ ਹੁਣ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕਦਿਆਂ 2 ਕਰੋੜ ਰੁਪਏ ਟਰਨਓਵਰ ਵਾਲੇ ਵਪਾਰੀਆਂ ਨੂੰ ਇਸ ਬੀਮਾ ਸਕੀਮ ਦੇ ਹੱਕਦਾਰ ਬਣਾ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੋਲੋ ਦੀ ਢੋਆ ਢੁਆਈ ਦੀ ਆੜ੍ਹ ਚ ਕਥਿਤ ਤੌਰ ਤੇ ਸਰਕਾਰੀ ਖ਼ਜ਼ਾਨੇ ਦੀ ਵੱਡੀ ਲੁੱਟ ਖਸੁੱਟ ਕਰਕੇ ਮਹਿੰਗੀ ਬਿਜਲੀ ਸਪਲਾਈ ਨਾਲ ਖਪਤਕਾਰਾਂ ਦੀਆਂ ਜੇਬਾਂ ਤੇ ਕਥਿਤ ਤੌਰ ਤੇ ਡਾਕਾ ਮਾਰਿਆ ਜਾਂਦਾ ਰਿਹਾ ਹੈ ਅਤੇ ਹੁਣ ਮਾਨ ਸਰਕਾਰ ਨੇ ਪਛਵਾੜਾ ਕੋਲੇ ਖਾਣ ਤੇ ਆਪਣਾ ਕਬਜ਼ਾ ਬਹਾਲ ਕਰਕੇ 2 ਸਾਲਾਂ ਚ ਭਰਿਸ਼ਟ ਚੋਰ ਮੋਰੀਆਂ ਬੰਦ ਕਰਕੇ 1200 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਚ ਜਮ੍ਹਾ ਕਰਵਾਕੇ ਗੋਇੰਦਵਾਲ ਨਿੱਜੀ ਖੇਤਰ ਦਾ 1080 ਕਰੋੜ ਰੁਪਏ ਦੀ ਲਾਗਤ ਨਾਲ ਖ੍ਰੀਦ ਕਰਕੇ ਪੰਜਾਬ ਚ ਨਵਾਂ ਨਿੱਜੀਕਰਨ ਦੇ ਵਧਦੇ ਕਦਮਾਂ ਨੂੰ ਠੱਲ੍ਹਣ ਲਈ ਇਤਿਹਾਸ ਹੀ ਨਹੀਂ ਰਚਿਆ ਸਗੋਂ ਬਿਜਲੀ ਖਪਤਕਾਰਾਂ ਨੂੰ ਲਾਭ ਦੇਣ ਲਈ 1 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇਣ ਲਈ ਲਈ ਵੀ ਕਾਰਜਯੋਜਨਾ ਉਲੀਕੀ ਗਈ ਹੈ। ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਲਕੇ ਤੋਂ ਸ਼ੁਰੂ ਹੋ ਰਿਹਾ 15 ਰੋਜ਼ਾ ਪੰਜਾਬ ਬਜਟ ਸ਼ੈਸ਼ਨ ਵੀ ਲੋਕ ਹਿੱਤਾਂ ਨੂੰ ਸਮਰਪਿਤ ਹੋਵੇਗਾ। Amritsar Crime Latest News National Politics Punjab Uncategorized World

Read More »

ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ

Amritsar Crime Latest News National Politics Punjab Uncategorized World ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅਮਰੀਕ ਸਿੰਘ  ਅੰਮ੍ਰਿਤਸਰ 29 ਫਰਵਰੀ           ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ …

Read More »

ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਰੱਖੀ ਭੁੱਖ ਹੜਤਾਲ ਪ੍ਰਤੀ ਸਰਕਾਰ ਦੇ ਘੋਰ ਅਣਦੇਖੀ ਭਰੇ ਰਵੱਈਏ ਦੀ ਸਖਤ ਨਿਖੇਧੀ ਕੀਤੀ

Amritsar Crime Latest News National Politics Punjab Uncategorized World ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ …

Read More »

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ

Amritsar Crime Latest News National Politics Punjab Uncategorized World ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ ਕਰੀਬ 100 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅਮਰੀਕ ਸਿੰਘ  ਅੰਮਿ੍ਰਤਸਰ 27 ਫਰਵਰੀ –           ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ …

Read More »