Breaking News

ਸਰਬਉੱਚ ਅਦਾਲਤ ਦੇ ਕਾਲਜੀਅਮ ਦੀਆਂ ਸਿਫਾਰਿਸ਼ਾਂ ਦੇ ਬਾਵਜੂਦ ਦੋ ਸਿੱਖ ਵਕੀਲਾਂ ਨੂੰ ਜੱਜ ਨਿਯੁਕਤ ਨਾ ਕਰਨਾ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ- ਗਿਆਨੀ ਰਘਬੀਰ ਸਿੰਘ*

Amritsar Crime Latest News National Politics Punjab Uncategorized World ਸਰਬਉੱਚ ਅਦਾਲਤ ਦੇ ਕਾਲਜੀਅਮ ਦੀਆਂ ਸਿਫਾਰਿਸ਼ਾਂ ਦੇ ਬਾਵਜੂਦ ਦੋ ਸਿੱਖ ਵਕੀਲਾਂ ਨੂੰ ਜੱਜ ਨਿਯੁਕਤ ਨਾ ਕਰਨਾ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ- ਗਿਆਨੀ ਰਘਬੀਰ ਸਿੰਘ* ਅਮਰੀਕ ਸਿੰਘ  ਅੰਮ੍ਰਿਤਸਰ, 21 ਨਵੰਬਰ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ …

Read More »

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

Amritsar Crime Latest News National Politics Punjab Uncategorized World ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਅਮਰੀਕ ਸਿੰਘ ਅੰਮ੍ਰਿਤਸਰ, 20 ਨਵੰਬਰ- ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ …

Read More »

ਅਕਾਲ ਤਖ਼ਤ  ਦੇ ਜਥੇਦਾਰ  ਨੇ  ਮਹਿਤਾ  ਵਿਖੇ  ਗੁਰੂ ਗਰੰਥ  ਸਾਹਿਬ ਦੀ  ਬੇਅਦਬੀ ਦੀ  ਸਖ਼ਤ  ਨਿੰਦਾ ਕੀਤੀ   ਹੈ ਅਤੇ   ਹਰ  ਸਮੇਂ  ਇਕ  ਸਿੰਘ   ਗੁਰੂ ਸਾਹਿਬ ਦੀ ਹਾਜ਼ਰੀ ਵਿਚ  ਰਹਿਣ  ਦੀ  ਹਿਦਾਇਤ   ਕੀਤੀ 

ਅਕਾਲ ਤਖ਼ਤ  ਦੇ ਜਥੇਦਾਰ  ਨੇ  ਮਹਿਤਾ  ਵਿਖੇ  ਗੁਰੂ ਗਰੰਥ  ਸਾਹਿਬ ਦੀ  ਬੇਅਦਬੀ ਦੀ  ਸਖ਼ਤ  ਨਿੰਦਾ ਕੀਤੀ   ਹੈ ਅਤੇ   ਹਰ  ਸਮੇਂ  ਇਕ  ਸਿੰਘ   ਗੁਰੂ ਸਾਹਿਬ ਦੀ ਹਾਜ਼ਰੀ ਵਿਚ  ਰਹਿਣ  ਦੀ  ਹਿਦਾਇਤ   ਕੀਤੀ   ਅਮਰੀਕ  ਸਿੰਘ  ਅੰਮ੍ਰਿਤਸਰ  ਨਵੰਬਰ  20  ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਪਿੰਡ ਸਦਾਰੰਗ ਨੇੜੇ ਮਹਿਤਾ …

Read More »

ਨਿਹੰਗ ਸਿੰਘ ਦਲ ਸੁਲਤਾਨਪੁਰ ਲੋਧੀ ਵਿਖੇ ਜਲਦ ਕਰਨਗੇ ਉਤਾਰੇ ਪੁਰਾਤਨ ਰਵਾਇਤ ਮੁਤਾਬਕ ਮਨਾਉਣਗੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

Amritsar Crime Latest News National Politics Punjab Uncategorized World ਨਿਹੰਗ ਸਿੰਘ ਦਲ ਸੁਲਤਾਨਪੁਰ ਲੋਧੀ ਵਿਖੇ ਜਲਦ ਕਰਨਗੇ ਉਤਾਰੇ ਪੁਰਾਤਨ ਰਵਾਇਤ ਮੁਤਾਬਕ ਮਨਾਉਣਗੇ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਅਮਰੀਕ ਸਿੰਘ  ਸੁਲਤਾਨਪੁਰ  ਲੋਧੀ ਨਵੰਬਰ 20 ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ …

Read More »

ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੈਗਾ ਰੈਲੀ

 2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ  ਕਰਵਾਇਆ ਡਾਊਨਲੋਡ Amritsar Crime Latest News National Politics Punjab Uncategorized World ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੈਗਾ ਰੈਲੀ  2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ  ਕਰਵਾਇਆ ਡਾਊਨਲੋਡ ਅਮਰੀਕ ਸਿੰਘ  ਅੰਮ੍ਰਿਤਸਰ  ਨਵੰਬਰ  20  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਇਕ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਭਾਗ ਲਿਆ।                ਇਸ  ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰ ਬਰਿੰਦਰਜੀਤ ਸਿੰਘ ਨੋਡਲ ਅਫਸਰ ਸਵੀਪ 017-ਵਿਧਾਨ ਸਭਾ ਹਲਕਾ ਕੇਂਦਰੀ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ  ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 017-ਅੰਮ੍ਰਿਤਸਰ ਕੇਦਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਤਹਿਤ ਗਤੀਵਿਧੀਆਂ ਕਰਵਾਈਆਂ  ਜਾ ਰਹੀਆਂ ਹਨ ਅਤੇ ਵੱਧ ਤੋਂ ਵੱਧ ਨੋਜਵਾਨਾਂ ਨੂੰ ਆਪਣਾ ਵੋਟਰ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕਾ ਅਧੀਨ ਆਉਂਦੇ ਸਮੂਹ ਕਾਲਜਾਂ ਅਤੇ ਸੰਸਥਾਵਾਂ ਦੇ 2128 ਸਿਖਿਆਰਥੀਆਂ ਨੂੰ  ਵੋਟਰ ਹੈਲਪਲਾਈਨ-ਐਪ  ਕਰਵਾਇਆ ਡਾਊਨਲੋਡ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਨਵੀਂ ਵੋਟ ਬਣਾਉਣੀ, ਵੋਟ ਸ਼ਿਫਟ ਕਰਨੀ ਅਤੇ ਈਵੋਟ ਦੀ ਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।                  ਉਨਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ। ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਾਂ ਬਣਾਈਆਂ ਗਈਆਂ ਹਨ।                 ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ।  ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋÇਲੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ।  __________________

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 54ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 54ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਅਮਰੀਕ ਸਿੰਘ  ਅੰਮ੍ਰਿਤਸਰ, 20 ਨਵੰਬਰ,  -ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 54ਵਾਂ ਸਥਾਪਨਾ ਦਿਵਸ 24 ਨਵੰਬਰ, 2023 (ਸ਼ੁੱਕਰਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ। ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ …

Read More »

ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਨਜ਼ਰਸਾਨੀ ਕਰੇ ਮੁੱਖ ਚੋਣ ਕਮਿਸ਼ਨਰ Amritsar Crime Latest News National Politics Punjab Uncategorized World ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਮਰਯਾਦਾ ਵਿਰੁੱਧ ਹਰਕਤ ਦਾ ਲਿਆ ਕਰੜਾ ਨੋਟਿਸ ਬੰਦੀ ਸਿੰਘਾਂ ਦੇ ਮੁੱਦੇ ’ਤੇ ਸ਼੍ਰੋਮਣੀ ਕਮੇਟੀ ਸਿੱਖ ਵਿਦਵਾਨਾਂ ਤੇ ਵਕੀਲਾਂ ਨਾਲ 25 ਨਵੰਬਰ ਨੂੰ ਕਰੇਗੀ ਬੈਠਕ- …

Read More »

ਕੇਂਦਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਚ ਵੱਡੀ ਰੁਕਾਵਟ: ਅਕਾਲੀ ਦਲ*

*ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਕੀਤੀ ਅਪੀਲ* Amritsar ਕੇਂਦਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਚ ਵੱਡੀ ਰੁਕਾਵਟ: ਅਕਾਲੀ ਦਲ* *ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਉਮਰ …

Read More »

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਨੇਡਾ ਨਿਵਾਸੀ ਭਾਈ ਬਲਬੀਰ ਸਿੰਘ ਚੰਗਿਆੜਾ ਦਾ ਕੀਤਾ ਸਨਮਾਨ

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਨੇਡਾ ਨਿਵਾਸੀ ਭਾਈ ਬਲਬੀਰ ਸਿੰਘ ਚੰਗਿਆੜਾ ਦਾ ਕੀਤਾ ਸਨਮਾਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹਰ ਸਿੱਖ ਵੋਟਰ ਆਪਣੀ ਵੋਟ ਜ਼ਰੂਰ ਬਨਾਏ: ਭਾਈ ਚੰਗਿਆੜਾ ਅੰਮ੍ਰਿਤਸਰ:- 19 ਨਵੰਬਰ  ਅਮਰੀਕ ਸਿੰਘ  ਅੰਮ੍ਰਿਤਸਰ  ਨਵੰਬਰ 19  ਵਿਸ਼ਵ ਸਿੱਖ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਕਨੇਡਾ ਨਿਵਾਸੀ ਅੱਜ ਗੁਰਦੁਆਰਾ …

Read More »

ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ  ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ।  

ਤੀਜੇ ਪੜਾਅ ਦੀ ਅਰਦਾਸ ਸਮਾਗਮ 3 ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਹੋਵੇਗਾ। Amritsar Crime Latest News National Politics Punjab Uncategorized World ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ  ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ।   ਤੀਜੇ ਪੜਾਅ ਦੀ ਅਰਦਾਸ ਸਮਾਗਮ 3 ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਹੋਵੇਗਾ।   ਅਮਰੀਕ  ਸਿੰਘ ਅਨੰਦਪੁਰ ਸਾਹਿਬ, 19 ਨਵੰਬਰ  ਨੈਸ਼ਨਲ ਸਕਿਉਰਿਟੀ ਐਕਟ(NSA)  ਤਹਿਤ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸਿੱਖ ਸੰਗਤਾਂ ਵੱਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ । ਉਪਰੰਤ ਅੰਮ੍ਰਿਤ ਸੰਚਾਰ ਵਿਚ ਸੈਂਕੜੇ ਨੌਜਵਾਨਾਂ ਨੇ ਹਿੱਸਾ ਲੈਂਦਿਆਂ ਗੁਰੂ ਵਾਲੇ ਬਣੇ।ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਇਹ ਪੰਜਾਂ ਤਖ਼ਤਾਂ ’ਤੇ ਕੀਤੇ ਜਾ ਰਹੇ ਅਰਦਾਸ ਸਮਾਗਮ ਦਾ ਦੂਸਰਾ ਪੜਾਅ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਅਗਲਾ ਅਰਦਾਸ ਸਮਾਗਮ ਤਿੰਨ ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ( ਬਠਿੰਡਾ) ਵਿਖੇ ਹੋਵੇਗਾ।  ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਏਜੰਡਾ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਹੱਟਾਂ ਕੇ ਅੰਮ੍ਰਿਤਧਾਰੀ ਬਣਾਉਣ ਦਾ ਰਿਹਾ।ਬਲਵਿੰਦਰ ਕੌਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨੀ ਨੂੰ ਅੰਮ੍ਰਿਤ ਛਕਣ ਦੀ ਲਹਿਰ ਨੂੰ ਪ੍ਰਚੰਡ ਕਰਨ ਪ੍ਰਤੀ ਸੁਨੇਹੇ ਤੋਂ ਘਬਰਾ ਕੇ ਜ਼ਾਲਮ ਸਰਕਾਰ ਨੇ ਪਿੰਡ ਜੱਲੂਪੁਰ ’ਚ ਦਹਿਸ਼ਤ ਪਾਉਣ ਲਈ ਕਲ ਫਿਰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਸੀ । ਪਰ ਕਲਗ਼ੀਧਰ ਪਾਤਸ਼ਾਹ ਨੇ ਕਿਰਪਾ ਕੀਤੀ ਸੰਗਤਾਂ ਮਾਨਸਾ ਬਠਿੰਡਾ ਪਾਤੜਾਂ ਡੇਰਾ ਬਾਬਾ ਨਾਨਕ ਕਾਦੀਆਂ ਗਲ ਕੀ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਆਪ ਮੁਹਾਰੇ ਹੀ ਵੱਡੀ ਗਿਣਤੀ ਵਿੱਚ ਪਹੁੰਚ ਗਈਆਂ ਤੇ ਅੱਜ ਦੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੇ ਅਰਦਾਸ ਸਮਾਗਮ ਨੂੰ ਕਲਗ਼ੀਧਰ ਪਾਤਸ਼ਾਹ ਨੇ ਆਪ ਕਿਰਪਾ ਕਰਕੇ ਸਫਲਤਾ ਬਖ਼ਸ਼ੀ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਦੀਆਂ ਸੰਗਤਾਂ ਦਾ ਇਸ ਵਰਤੀ ਕਲਾ ਲਈ ਅਸੀਂ ਸਮੂਹ ਬੰਦੀ ਸਿੰਘਾਂ ਦੇ ਪਰਿਵਾਰ ਅਤੇ ਸੰਗਤ ਦਾ ਕੋਟਿਨ ਕੋਟਿ ਸ਼ੁਕਰਾਨਾ ਕਰਦੇ ਹਾਂ । ਅੱਗੇ ਵੀ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕਰਦੇ ਹਾਂ । ਏਸੇਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅਗਲਾ ਤੀਜੇ ਪੜਾਅ ਦਾ ਅਰਦਾਸ ਸਮਾਗਮ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ 3 ਦਸੰਬਰ ਐਤਵਾਰ ਨੂੰ ਹੋਵੇਗਾ । ਇਸ ਸਮਾਗਮ ਲਈ ਇਕ ਦਿਨ ਪਹਿਲਾਂ ਪਿੰਡ ਜੱਲੂਪੁਰ ਖੇੜਾ ਤੋ ਚਲਣ ਦਾ ਪ੍ਰੋਗਰਾਮ ਸੀ, ਪਰ ਜਿਵੇਂ ਮਿਥੇ ਦਿਨ ’ਤੇ ਪਿੰਡ ਜੱਲੂਪੁਰ ਦੀ ਚਾਰ ਚੁਫੇਰਿਓਂ ਆਉਂਦੀਆਂ ਸੜਕਾਂ ਤੇ ਪੁਲਿਸ ਦੀ ਨਾਕਾਬੰਦੀ ਹੋਣ ਅਤੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਬਦਲਣ ਕਾਰਨ ਸੰਗਤ ਨੂੰ ਹੋਣ ਵਾਲੀ ਤੰਗੀ ਦੇ ਮੱਦੇਨਜ਼ਰ ਉਲੀਕੇ ਤੀਸਰੇ ਪੜਾਅ ਦੇ ਅਰਦਾਸ ਸਮਾਗਮ ਵਿੱਚ ਸ਼ਮੂਲੀਅਤ ਲਈ ਬੰਦੀ ਸਿੰਘਾਂ ਦੇ ਪਰਿਵਾਰ ਅਤੇ ਸੰਗਤ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਇਕ ਦਸੰਬਰ ਤੋ ਹੀ ਇਕੱਠੇ ਹੋਣ ਦੀ ਬੇਨਤੀ ਕੀਤੀ ਗਈ।

Read More »