*ਬਾਦਲ ਨੇ ਫਿਰੋਜ਼ਪੁਰ ਧਰਨੇ ’ਚ ਕੀਤਾ ਚੁੱਕਿਆ ਮੁੱਦਾ* Amritsar Crime Latest News National Politics Punjab Uncategorized World ਮੁੱਖ ਮੰਤਰੀ ਨੇ ਹੁਣ ਤੱਕ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਦੇ ਕੇ ਪੰਜਾਬੀਆਂ ਨਾਲ ਧੋਖਾ ਕੀਤਾ: ਸੁਖਬੀਰ ਸਿੰਘ* *ਬਾਦਲ ਨੇ ਫਿਰੋਜ਼ਪੁਰ ਧਰਨੇ ’ਚ ਕੀਤਾ ਚੁੱਕਿਆ ਮੁੱਦਾ* *ਕਿਹਾ ਕਿ ਨਸ਼ਾ ਤਸਕਰੀ …
Read More »ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ ਸੰਕਲਪ-ਈ:ਟੀ:ਓ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ਤੇ ਕੀਤਾ ਸਵਾਗਤ
Amritsar Crime Latest News National Politics Punjab Uncategorized World ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ ਸੰਕਲਪ-ਈ:ਟੀ:ਓ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਵਿਖੇ ਪਹੁੰਚਣ ਤੇ ਕੀਤਾ ਸਵਾਗਤ ਅਮਰੀਕ ਸਿੰਘ ਅੰਮ੍ਰਿਤਸਰ, 27 ਸਤੰਬਰ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਨਾਲ ਜੋੜਿਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਕੈਬਨਿਟ ਮੰਤਰੀ ਪੰਜਾਬ ਨੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਕੱਢੀ ਜਾ ਰਹੀ ਬੱਸ ਰੈਲੀ ਦਾ ਜੰਡਿਆਲਾ ਗੁਰੂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਸਮੇਂ ਕੀਤਾ ਅਤੇ ਬੱਸ ਨੂੰ ਜੰਡਿਆਲਾ ਗੁਰੂ ਤੋਂ ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਖਡੂਰ ਸਾਹਿਬ ਤਰਨਤਾਰਨ ਵਿਖੇ ਝੰਡੀ ਦੇ ਕੇ ਰਵਾਨਾ ਕੀਤਾ। ਸ੍ਰ ਈ:ਟੀ:ਓ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਕੱਢੀ ਜਾ ਰਹੀ 5 ਰੋਜਾ ਭਾਸ਼ਾ ਜਾਗਰੂਕਤਾ ਰੈਲੀ ਆਪਣੇ ਆਪ ਵਿੱਚ ਇਕ ਇਤਿਹਾਸਕ ਕਾਰਜ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੱਢੀ ਜਾ ਰਹੀ ਇਸ ਰੈਲੀ ਦਾ ਮਨੋਰਥ ਪੰਜਾਬ ਵਾਸੀਆਂ ਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨ ਅਤੇ ਇਸ ਨੂੰ ਰੁਜਗਾਰ ਦੀ ਭਾਸਾ ਬਣਾ ਕੇ ਆਪਣੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਸਾਰੇ ਪ੍ਰਾਈਵੇਟ, ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਦਸਵੀ ਜਮਾਤ ਤੱਕ ਪੰਜਾਬੀ ਵਿਸ਼ੇ ਦੀ ਪੜ੍ਹਾਈ ਲਾਜਮੀ ਹੈ ਅਤੇ ਪੰਜਾਬ ਰਾਜ ਦੇ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਦਫਤਰੀ ਕੰਮਕਾਜ ਵੀ ਪੰਜਾਬੀ ਵਿੱਚ ਕਰਨਾ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਪੰਜਾਬ ਦੇ ਸਰਕਾਰੀ, ਗੈਰ ਸਰਕਾਰੀ ਅਦਾਰਿਆਂ, ਪ੍ਰਾਈਵੇਟ ਦੁਕਾਨਾਂ ਤੇ ਹਰ ਤਰ੍ਹਾਂ ਦੇ ਵਪਾਰਕ ਕਾਰੋਬਾਰੀਆਂ ਅਦਾਰਿਆਂ ਦੇ ਬੋਰਡਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜਮੀ ਕਰ ਦਿੱਤੇ ਗਏ ਹਨ, ਜਿਸ ਲਈ ਪੰਜਾਬ ਸਰਕਾਰ ਵੱਲੋਂ 31 ਮਾਰਚ 2023 ਨੂੰ ਵਪਾਰਕ ਅਦਾਰਿਆਂ ਨਾਲ ਸਬੰਧਤ ਐਕਟ ਵਿੱਚ ਬਕਾਇਦਾ ਸੋਧ ਕਰਕੇ ਸਜਾ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ ਜਿਸ ਦੇ ਚੇਅਰਮੈਨ ਦਲਬੀਰ ਸਿੰਘ ਕਥੂਰੀਆ ਹਨ ਜੋ ਜੰਡਿਆਲਾ ਗੁਰੂ ਦੇ ਜੰਮਪਲ ਹਨ ਅਤੇ ਜਿੰਨਾਂ ਨੇ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਤ ਕਰਨ ਲਈ ਦੇਸ਼ ਵਿਦੇਸ਼ ਵਿੱਚ ਜਾ ਕੇ ਲੋਕਾਂ ਨੂੰ ਉਤਸ਼ਾਹਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਮੁੱਚੀ ਟੀਮ ਪ੍ਰਧਾਨ ਦਲਬੀਰ ਕੋਰ ਰਾਏਕੋਟੀ ਵੱਲੋਂ ਵੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਸ਼ਾ ਵਿਭਾਗ ਪੰਜਾਬ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਨੌਜਵਾਨ ਪੀੜ੍ਹੀ ਵਿੱਚ ਸਾਹਿਤਕ ਰੁਚੀਆਂ ਨੂੰ ਉਤਪੰਨ ਕਰਨ ਲਈ ਰਾਜ ਪੱਧਰ ਅਤੇ ਜਿਲ੍ਹਾ ਪੱਧਰ ’ਤੇ ਬਾਲ ਗਿਆਨ ਅਤੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਸੂਬੇਦਾਰ ਛਨਾਖ ਸਿੰਘ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁਨੈਨਾ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜਰ ਸਨ। —-
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਧੀਆਂ ਨੇ ਏਸ਼ੀਆਈ ਖੇਡਾਂ ਵਿਚ ਭਾਰਤ ਦਾ ਵਧਾਇਆ ਮਾਣ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਧੀਆਂ ਨੇ ਏਸ਼ੀਆਈ ਖੇਡਾਂ ਵਿਚ ਭਾਰਤ ਦਾ ਵਧਾਇਆ ਮਾਣਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਏਸ਼ੀਆਈ ਖੇਡਾਂ ਹਾਂਗਜ਼ੂ (ਚੀਨ) ‘ਚ ਭਾਰਤ ਦੇੇ ਨਾਂ ਕੀਤੇ ਹੋਰ ਮੈਡਲਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਦਾ …
Read More »ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਿੱਖ ਪੰਥ ਲਈ ਵੱਡਾ ਘਾਟਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਿੱਖ ਪੰਥ ਲਈ ਵੱਡਾ ਘਾਟਾ ਹੈ। ਅਮਰੀਕ ਸਿੰਘ ਅੰਮ੍ਰਿਤਸਰ, 27 ਸਤੰਬਰ- ਸਿੱਖ ਧਰਮ ਦੇ ਸਰਵ ਉੱਚ ਅਸਥਾਨ ਅਕਾਲ ਤਖ਼ਤ ਦੇ ਜਥੇਦਾਰ …
Read More »ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ
ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ Amritsar Crime Latest News National Politics Punjab Uncategorized World ਅ ਮੁੱਖ ਮੰਤਰੀ ਨੇ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ ਅਮਰੀਕ ਸਿੰਘ ਅੰਮ੍ਰਿਤਸਰ, 26 ਸਤੰਬਰ -ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ। ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ। ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।” ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ। ਸ਼ਾਨਨ ਪਾਵਰ ਹਾਊਸ ਪ੍ਰਾਜੈਕਟ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਜੋਗਿੰਦਰਨਗਰ ਵਿੱਚ ਸਥਿਤ ਸ਼ਾਨਨ ਪਾਵਰ ਹਾਊਸ ਨੂੰ ਹਿਮਾਚਲ ਦੇ ਹੱਥਾਂ ਵਿੱਚ ਦੇਣ ਦਾ ਮੁੱਦਾ ਉਠਾਇਆ ਗਿਆ ਹੈ, ਜਿਸ ਲਈ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਸਾਲ 1925 ਵਿੱਚ ਮੰਡੀ ਦੇ ਰਾਜਾ ਨੇ ਇਸ ਪ੍ਰਾਜੈਕਟ ਵਾਸਤੇ 99 ਸਾਲਾਂ ਲਈ ਜ਼ਮੀਨ ਲੀਜ਼ ਉਤੇ ਦਿੱਤੀ ਸੀ, ਜਿਸ ਦੀ ਮਿਆਦ ਸਾਲ 2024 ਵਿੱਚ ਖਤਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ, _________________
Read More »ਦੇਸ਼ ਵਿਚ ਜਾਣ ਬੁੱਝ ਕੇ ਦਸਤਾਰਧਾਰੀ ਸਿੱਖਾਂ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ: ਅਕਾਲੀ ਦਲ
ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਕਾਨੂੰਨ ਵਿਵਸਥਾ ਸਮੇਤ ਹਰ ਮੁਹਾਜ਼ ’ਤੇ ਅਸਫਲ ਰਹਿਣ ਦੀ ਕੀਤੀ ਨਿਖੇਧੀ Amritsar Crime Latest News National Politics Punjab Uncategorized World ਦੇਸ਼ ਵਿਚ ਜਾਣ ਬੁੱਝ ਕੇ ਦਸਤਾਰਧਾਰੀ ਸਿੱਖਾਂ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ: …
Read More »ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ*
ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ* *ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ* …
Read More »ਖੇਡਾਂ ਵਤਨ ਪੰਜਾਬ ਦੀਆਂ’ 2023 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ
ਖੇਡਾਂ ਵਤਨ ਪੰਜਾਬ ਦੀਆਂ’ 2023 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ ਅਮਰੀਕ ਸਿੰਘ ਅੰਮ੍ਰਿਤਸਰ 26 ਸਤੰਬਰ 2023— ਸਿਹਤ ਵਿਭਾਗ, ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਖੇਡਾਂ ਜਿਲ੍ਹਾ ਪੱਧਰੀ ਖੇਡਾਂ ਦੀ ਸੁਰੂਆਤ ਵੱਖ ਵੱਖ ਖੇਡ ਵੈਨਿਯੂ ਤੇ 26-09-2023 ਤੋਂ 05-10-2023 ਤੱਕ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼, ਏਸ਼ੀਅਨ ਖੇਡਾਂ ਹਾਂਗਜ਼ੂ (ਚੀਨ) ਵਿੱਚ ਚਮਕੇ
Amritsar Crime Latest News National Politics Punjab Uncategorized World ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼, ਏਸ਼ੀਅਨ ਖੇਡਾਂ ਹਾਂਗਜ਼ੂ (ਚੀਨ) ਵਿੱਚ ਚਮਕੇ ਅਮਰੀਕ ਸਿੰਘ ਅੰਿਮ੍ਰਤਸਰ 25 ਸਤੰਬਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਐਥਲੀਟਾਂ ਨੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ …
Read More »ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਐਡਵੋਕੇਟ ਧਾਮੀ ਨੇ ਕੀਤੀ ਜਾਰੀ ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ
Amritsar Crime Latest News National Politics Punjab Uncategorized World ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਐਡਵੋਕੇਟ ਧਾਮੀ ਨੇ ਕੀਤੀ ਜਾਰੀ ਸ਼੍ਰੋਮਣੀ ਕਮੇਟੀ ਨੇ 1974 ’ਚ ਛਾਪੀ ਸੀ ਇਹ ਅਹਿਮ ਪੁਸਤਕ ਅਮਰੀਕ ਸਿੰਘ ਅੰਮ੍ਰਿਤਸਰ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ਨੂੰ …
Read More »