ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾਮੁੱਖ ਮੰਤਰੀ ਪੰਜਾਬ ਕੋਲ ਕਿਰਨ ਨਾਲੇ ਦਾ ਮਸਲਾ ਉਠਾ ਕੇ ਜਲਦ ਹੱਲ ਕਰਵਾਇਆ ਜਾਵੇਗਾ-ਰਮਨ ਬਹਿਲਗੁਰਦਾਸਪੁਰ, 2 ਅਗਸਤ ( ) ਸ੍ਰੀ ਰਮਨ ਬਹਿਲ, ਸੀਨੀਅਰ ਆਪ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਵਲੋਂ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਰਸਾਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਉਹ ਅੱਜ ਸਵੇਰੇ ਪਿੰਡ ਸਰਾਵਾਂ, ਦਾਖਲਾ, ਹਰਦਾਨ, ਲੋਲੋ ਨੰਗਲ, ਅਲੂਨਾ, ਹਰਦੋਛੰਨੀ ਤੇ ਖੋਖਰ ਰਾਜਪੂਤਾਂ ਵਿਖੇ ਪਹੁੰਚੇ ਤੇ ਕਿਸਾਨਾਂ/ਲੋਕਾਂ ਨਾਲ ਗੱਲਬਾਤ ਕੀਤੀ।ਂਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਪਿਛਲੇ ਦਿਨਾਂ ਪੈ ਰਹੇ ਲਗਾਤਾਰ ਮੀਂਹ ਕਾਰਨ ਅਤੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਿਲੇ ਅੰਦਰ ਹੜ੍ਹ ਵਰਗੀ ਸਥਿਤੀ ਬਣ ਗਈ ਸੀ, ਜਿਸ ਨੂੰ ਮੁੱਖ ਰੱਖਦਿਆਂ ਉਹ ਪਿੰਡਾਂ ਦੇ ਲੋਕਾਂ ਨੂੰ ਮਿਲਣ ਆਏ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਵੀ ਹੜ੍ਹ ਵਰਗੀ ਖਤਰੇ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀਆਂ ਵਲੋਂ ਲਗਾਤਾਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।ਇਸ ਮੌਕੇ ਪਿੰਡ ਰਧਾਨ, ਨੰਗਲ, ਮੁਕੰਦਪੁਰ, ਚੱਗੋਵਾਲ ਤੇ ਖੋਖਰ ਦੇ ਲੋਕਾਂ ਨੇ ਰਮਨ ਬਹਿਲ ਦੇ ਧਿਆਨ ਵਿਚ ਲਿਆਂਦਾ ਕਿ (ਕਿਰਨ ਨਾਲੇ) ਮਗਰਮੂਦੀਆਂ ਤੋਂ ਸ਼ੁਰੂ ਹੁੰਦੀ ਹੋਈ ਆਲੇਚੱਕ ਡਰੇਨ ਪਿੰਡ ਰਧਾਨ (ਹਰਦਾਨ) ਤਹਿਸੀਲ ਜਿਲਾ ਗੁਰਦਾਸਪੁਰ ਵਿਚ ਖਤਮ ਕਰ ਦਿੱਤੀ ਗਈ ਹੈ। ਇਸ ਪਿੰਡ ਤੋਂ ਅੱਗੇ ਇਕ ਕੁਦਰਤੀ ਨਾਲਾ ਚੱਲ ਰਿਹਾ ਹੈ, ਜਿਸਦੀ ਸਫਾਈ ਪਿਛਲੇ ਕਈ ਸਾਲਾਂ ਤੋਂ ਨਹੀਂ ਹੋਈ ਹੈ। ਜਿਸ ਦੇ ਸਿੱਟੇ ਵਜੋਂ ਪਿੰਡ ਰਧਾਨ, ਨੰਗਲ, ਖੋਖਰ, ਮੁਕੰਦਪੁਰ, ਚੱਗੋਵਾਲ ਤੇ ਹਰਦੋਛੰਨੀਆਂ ਅਤੇ ਹੋਰ ਕਈ ਪਿੰਡ ਇਸ ਕੁਦਰਤੀ ਨਾਲੇ ਨਾਲ ਲੱਗਦੇ ਕਈ ਪਿੰਡਾਂ ਦੀ ਜ਼ਮੀਨ ਬਰਸਾਤ ਦੇ ਪਾਣੀ ਦੀ ਮਾਰ ਹੇਠ ਆ ਚੁੱਕੀ ਹੈ ਤੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ। ਉਨਾਂ ਕਿਹਾ ਕਿ ਇਸ ਕੁਦਰਤੀ ਨਾਲੇ ਦੀ ਸਫਾਈ ਪਿੰਡ ਰਧਾਨ ਤੋ ਡੇਹਰੀਵਾਲ ਤੱਕ ਕਰਵਾਈ ਜਾਵੇ ਤਾਂ ਜੋ ਪਾਣੀ ਦਾ ਨਿਕਾਸ ਹੋ ਸਕੇ ਤੇ ਕਿਸਾਨਾਂ ਦੀ ਫਸਲਾ ਬਰਬਾਦ ਹੋਣ ਤੋਂ ਬੱਚ ਸਕਣ।ਰਮਨ ਬਹਿਲ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲ ਸੁਣਨ ਉਪਰੰਤ ਕਿਸਾਨਾਂ/ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕੋਲ ਇਹ ਮਸਲਾ ਉਠਾਉਣਗੇ। ਉਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਉਨਾਂ ਲੋਕਾਂ ਦੀ ਹੋਰ ਮੁਸ਼ਕਿਲਾਂ ਵੀ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੱਲ ਕਰਨ ਲਈ ਕਿਹਾ।ਂਰਮਨ ਬਹਿਲ ਨੇ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਹਲਕੇ ਦੇ ਵਾਲੰਟੀਅਰ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਰਸਾਤ ਦੇ ਪਾਣੀ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਲੋਕਾਂ/ਕਿਸਾਨਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਅਤੇ ਉਨਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇ।ਇਸ ਮੌਕੇ ਨਾਇਬ ਤਹਿਸੀਲਦਾਰ ਹਿਰਦੇ ਪਾਲ, ਬੀਡੀਪੀਓ ਬਲਜੀਤ ਸਿੰਘ, ਪੰਚਾਇਤ ਸਕੱਤਰ, ਜੇਈ ਪੰਚਾਇਤੀ ਰਾਜ ਅਤੇ ਆਪ ਪਾਰਟੀ ਦੇ ਵਲੰਟੀਅਰ ਅਤੇ ਪਿੰਡਾਂ ਦੇ ਮੋਹਤਬਾਰ ਵਿਅਕਤੀ ਆਦਿ ਵੀ ਮੋਜੂਦ ਸਨ। Amritsar Crime Latest News National Politics Punjab Uncategorized World
Read More »ਮਾਂ ਦੇ ਦੁਧ ਦੀ ਮਹਤਾਂ ਵਿਸ਼ੇ ਤੇ ਇਕ ਸੈਮੀਨਾਰ ਲਗਾਇਆ ਗਿਆ
ਮਾਂ ਦੇ ਦੁਧ ਦੀ ਮਹਤਾਂ ਵਿਸ਼ੇ ਤੇ ਇਕ ਸੈਮੀਨਾਰ ਲਗਾਇਆ ਗਿਆAMRIK SINGH ਗੁਰਦਾਸਪੁਰ , 2 ਅਗਸਤ ਮਾਂ ਦੇ ਦੁਧ ਦੀ ਮਹਤਾਂ ਵਿਸ਼ੇ ਤੇ ਇਕ ਸੈਮੀਨਾਰ ਮੀਟਿੰਗ ਹਾਲ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਕੀਤਾ ਗਿਆ, ਜਿਸ ਦੀ ਪ੍ਧਾਨਗੀ ਸਿਵਲ ਸਰਜਨ ਡਾਕਟਰ ਹਰਭਜਨ ਰਾਮ ਜੀ ਨੇ ਕੀਤੀ।ਇਸ ਮੋਕੇ ਸਿਵਲ ਸਰਜਨ ਡਾਕਟਰ ਹਰਭਜਨ …
Read More »ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਅੱਜ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਛੇ ਰੋਜ਼ਾ ਸਮਾਗਮ।
ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਅੱਜ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਛੇ ਰੋਜ਼ਾ ਸਮਾਗਮ।ਅਮਰੀਕ ਸਿੰਘ ਤੋਂਅੰਮ੍ਰਿਤਸਰ 31 ਜੁਲਾਈਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »SGPC ਨੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਦੇ ਬਾਹਰ ਸਿੱਖ ਨਜ਼ਰਬੰਦਾਂ ਦੇ ਹੋਰਡਿੰਗ ਲਗਾਏ ਹਨ।
SGPC ਨੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਦੇ ਬਾਹਰ ਸਿੱਖ ਨਜ਼ਰਬੰਦਾਂ ਦੇ ਹੋਰਡਿੰਗ ਲਗਾਏ ਹਨ।ਅਮਰੀਕ ਸਿੰਘ ਤੋਂਅੰਮ੍ਰਿਤਸਰ 31 ਜੁਲਾਈਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਦੇ ਬਾਹਰ ਸਿੱਖ ਨਜ਼ਰਬੰਦਾਂ ਦੇ ਹੋਰਡਿੰਗਜ਼ ਲਗਾਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕਨੇ ਮੰਗ ਕੀਤੀ ਕਿ …
Read More »
ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਅਤੇ ਪਿੰਡਾਂ ਦਾ ਦੌਰਾ
ਜ਼ਿਲਾ ਪ੍ਰਸ਼ਾਸਨ ਵਲੋਂ ਹੜ੍ਹ ਵਗਰੀ ਕਿਸੇ ਵੀ ਅਣਸੁਥਾਵੀਂ ਨਾਲ ਨਿਪਟਣ ਲਈ ਕੀਤੇ ਪੁਖਤਾ ਪ੍ਰਬੰਧ
ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਰਾਵੀ ਦਰਿਆ ਨੇੜੇ ਮਕੋੜਾ ਪੱਤਣ ਅਤੇ ਪਿੰਡਾਂ ਦਾ ਦੌਰਾਜ਼ਿਲਾ ਪ੍ਰਸ਼ਾਸਨ ਵਲੋਂ ਹੜ੍ਹ ਵਗਰੀ ਕਿਸੇ ਵੀ ਅਣਸੁਥਾਵੀਂ ਨਾਲ ਨਿਪਟਣ ਲਈ ਕੀਤੇ ਪੁਖਤਾ ਪ੍ਰਬੰਧਅਮਰੀਕ ਸਿੰਘਗੁਰਦਾਸਪੁਰ, 31 ਜੁਲਾਈ ਓਝ ਦਰਿਆ ਵਲੋਂ ਛੱਡੇ ਗਏ ਪਾਣੀ ਅਤੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਵੀ ਦਰਿਆ ਨੇੜਲੇ ਪਿੰਡਾਂ ਤੇ ਡੇਰਿਆਂ ਵਿਚ ਰਹਿੰਦੇ ਲੋਕਾਂ ਨੂੰ ਇਹਤਿਆਤ ਵਰਤਣ ਦੀ ਅਪੀਲ ਕੀਤੀ ਤੇ ਸੁਰੱਖਿਅਤ ਸਥਾਨਾਂ ਵੱਲ ਜਾਣ ਲਈ ਕਿਹਾ ਹੈ।ਰਾਵੀ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਤੇ ਹੜ੍ਹ ਵਰਗੇ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਮਕੋੜਾ ਪੱਤਣ ਤੇ ਦਰਿਆ ਨੇੜਲੇ ਪਿੰਡਾਂ ਬਾਊਪੁਰ ਜੱਟਾਂ ਆਦਿ ਦਾ ਦੋਰਾ ਕੀਤਾ ਗਿਆ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ ਡੇਰਾ ਬਾਬਾ ਨਾਨਕ ਰਵਿੰਦਰਪਾਲ ਸਿੰਘ ਅਰੋੜਾ, ਪਰਮਪ੍ਰੀਤ ਸਿੰਘ ਗੁਰਾਇਆ ਤਹਿਸੀਲਦਾਰ ਦੀਨਾਨਗਰ, , ਜਗਤਾਰ ਸਿੰਘ ਤਹਿਸੀਲਦਾਰ ਗੁਰਦਾਸਪੁਰ, ਦੀਨਾਨਗਰ ਦੇ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ। ਇਸ ਮੌਕੇ ਮਕੋੜਾ ਪੱਤਣ ਰਾਵੀ ਦਰਿਆ ਦੇ ਕੰਢੇ ’ਤੇ ਬੈਠੇ ਗੁੱਜਰਾਂ ਨੂੰ ਪਸ਼ੂਆਂ ਸਮੇਤ ਸੁਰੱਖਿਅਤ ਥਾਵਾਂ ’ਤੇ ਬਾਹਰ ਕੱਢਿਆ ਗਿਆ।ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਬਾਮਬਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅਣਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਪਰ ਰਾਵੀ ਦਰਿਆ ਨੇੜਲੇ ਰਹਿੰਦੇ ਪਿੰਡਾਂ ਦੇ ਲੋਕ ਸੁਚੇਤ ਰਹਿਣ ਤੇ ਇਹਤਿਆਤ ਰੱਖਣ। ਉਨਾਂ ਅਪੀਲ ਕੀਤੀ ਕਿ ਲੋਕ ਦਰਿਆ ਦੇ ਕੰਢੇ ਵੱਲ ਨਾ ਜਾਣ ਅਤੇ ਨਾ ਹੀ ਆਪਣੇ ਪਸ਼ੂ ਆਦਿ ਦਰਿਆ ਵੱਲ ਲਿਜਾਏ ਜਾਣ। ਉਨਾਂ ਅੱਗੇ ਦੱਸਿਆ ਕਿ ਮਕੋੜਾ ਪੱਤਣ ਵਿਖੇ ਹੰਗਾਮੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਇਨਾਂ ਪਿੰਡਾਂ ਦੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਜਗ੍ਹਾ ’ਤੇ ਸ਼ਿਫਟ ਕਰਨ ਲਈ ਰਿਲੀਫ ਸੈਂਟਰ ਸਰਕਾਰੀ ਸ.ਸ.ਸਕੂਲ ਝਬਕਰਾ ਵਿਖੇ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ। ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਹਨ ਅਤੇ ਇਸ ਤੋਂ ਇਲਾਵਾ ਮੈਡੀਸਨ, ਫੂਡ, ਜੇ.ਸੀ.ਬੀ, ਬੇੜੀਆਂ ਤੇ ਲਾਈਫ ਜੈਕਟਾਂ ਆਦਿ ਦੇ ਪ੍ਰਬੰਧ ਕੀਤੇ ਹੋਏ ਹਨ।ਉਨਾਂ ਸਮੂਹ ਐਸ.ਡੀ.ਐਮਜ਼, ਮਾਲ ਵਿਭਾਗ, ਪੇਂਡੂ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਥਿਤੀ ’ਤੇ 24 ਘੰਟੇ ਨਿੱਜੀ ਤੌਰ ’ਤੇ ਨਿਗਰਾਨੀ ਰੱਖਣ। ਉਨਾਂ ਕਿਹਾ ਕਿ ਰਾਵੀ ਦਰਿਆ ਦੇ ਨੇੜਲੇ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਤੇ ਹੋਰ ਮੋਹਤਬਾਰ ਲੋਕਾਂ ਨਾਲ ਲਗਾਤਾਰ ਸੰਪਰਕ ਰੱਖਣ ਅਤੇ ਪਿੰਡਾਂ ਅੰਦਰ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਪਾਣੀ ਦੇ ਪੱਧਰ ਬਾਰੇ ਲਗਾਤਾਰ ਸੁਚੇਤ ਕੀਤਾ ਜਾਵੇ।ਉਨਾਂ ਅੱਗੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸੰਭਾਵੀ ਖਤਰੇ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਰੀਤੇ ਹਨ ਅਤੇ ਲੋਕ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਫਲੱਡ ਕੰਟਰੋਲ ਰੂਮ ਨੰਬਰਾਂ ’ਤੇ ਵੀ ਲੋੜ ਅਨੁਸਾਰ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਰੈਵਨਿਊ ਦਫਤਰ 01874-247964, ਤਹਿਸੀਲ ਦਫਤਰ ਗੁਰਦਾਸਪੁਰ 01874-242644, ਤਹਿਸੀਲ ਦਫਤਰ ਬਟਾਲਾ 01871-241069, ਤਹਿਸੀਲ ਦਫਤਰ, ਡੇਰਾ ਬਾਬਾ ਨਾਨਕ 01871-247420, ਤਹਿਸੀਲ ਦਫਤਰ, ਦੀਨਾਨਗਰ 01875-220050 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।ਐਸ.ਡੀ.ਐਮਜ਼ ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਅਰੋੜਾ ਤੇ ਤਹਿਸੀਲਦਾਰ ਜਗਤਾਰ ਸਿੰਘ ਵਲੋਂ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ ਕੀਤਾ ਗਿਆ ਤੇ ਵਿਭਾਗਾਂ ਦੇ ਅਧਿਕਾਰੀਆਂ ਤੇ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। Amritsar Crime Latest News National Politics Punjab Uncategorized World
Read More »ਪ੍ਰਸ਼ਾਸਨ ਵਲੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਨੇੜਲੇ ਡੇਰਿਆਂ ਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਨੇੜਲੇ ਡੇਰਿਆਂ ਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲਅਮਰੀਕ ਸਿੰਘਗੁਰਦਾਸਪੁਰ, 31 ਜੁਲਾਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਝ ਦਰਿਆ ਤੋਂ ਅੱਜ 1.5 ਤੋਂ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ …
Read More »ਮੋਟਰ ਸਾਇਕਲ ਦੇ ਸਲੰਸਰਾਂ ਵਿਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ਦੇ ਪਾਬੰਦੀ
ਮੋਟਰ ਸਾਇਕਲ ਦੇ ਸਲੰਸਰਾਂ ਵਿਚ ਤਕਨੀਕੀ ਫੇਰ ਬਦਲ ਕਰਕੇ ਪਟਾਕੇ ਮਾਰਨ ਦੇ ਪਾਬੰਦੀ AMRIK SINGH Amritsar Crime Latest News National Politics Punjab Uncategorized World ਅੰਮ੍ਰਿਤਸਰ, 30 ਜੁਲਾਈ 2022 ( )- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉੱਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅ ਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ। ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਦਾ ਹੁਕਮ 26 ਸਤੰਬਰ 2022 ਤੱਕ ਲਾਗੂ ਰਹੇਗਾ। ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ ਅੰਮ੍ਰਿਤਸਰ, 30 ਜੁਲਾਈ 2022 ( )- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 24 ਸਤੰਬਰ 2022 ਤੱਕ ਲਾਗੂ ਰਹੇਗਾ। ਕਿਰਾਏਦਾਰ ਜਾਂ ਪੀ.ਜੀ. ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ ਕਾਰਜਕਾਰੀ ਮੈਜਿਸਟਰੇਟ–ਕਮ–ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਪੀ.ਜੀ. ਮਾਲਕਾਂ ਵਲੋਂਂ ਅਕਸਰ ਛੋਟੇ ਛੋਟੇ ਕਮਰੇ ਬਣਾ ਕੇ ਕਿਰਾਏ ਤੇ ਦਿੱਤੇ ਜਾਂਦੇ ਹਨ ਅਤੇ ਇਕ ਹੀ ਕਮਰੇ ਵਿਚ ਵੱਧ ਗਿਣਤੀ ਵਿੱਚ ਛੋਟੇ–ਛੋਟੇ ਬੈੱਡ ਲਗਾ ਕੇ ਰੱਖੇ ਜਾਂਦੇ ਹਨ ਅਤੇ ਐਮਰਜੈਂਸੀ ਵੇਲੇ ਬਾਹਰ ਨਿਕਲਣ ਵਾਸਤੇ ਕੋਈ ਦਰਵਾਜਾ ਨਹੀਂ ਦਿੱਤਾ ਹੁੰਦਾ ਅਤੇ ਨਾ ਹੀ ਕਿਸੇ ਅੱਗ ਬੁਝਾਊ ਯੰਤਰ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਕਰਕੇ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰਖਦੇ ਹੋਏ, ਪਬਲਿਕ ਹਿੱਤ ਵਿੱਚ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਇਲਾਕਾ ਅੰਦਰ ਸਥਿਤ ਸਮੂਹ ਪੀ.ਜੀ. ਦੇ ਪ੍ਰਬੰਧਕਾਂ ਨੂੰ ਹੁਕਮ ਦਿੰਦਾ ਹਾਂ ਕਿ ਸਰਾਏ ਐਕਟ 1867 ਤਹਿਤ ਆਪਣੇ–ਆਪਣੇ ਪੀ.ਜੀ. ਦੀ ਰਜਿਸਟਰੇਸ਼ਨ ਕਰਵਾਉਣਗੇ ਅਤੇ ਇਹਨਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣਗੇ।
Read More »ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੇ ਅੰਡਰ ਗਰਾਉਂਡ ਪਾਵਰ ਕੇਬਲ ਪ੍ਰੋਜੈਕਟ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੇ ਅੰਡਰ ਗਰਾਉਂਡ ਪਾਵਰ ਕੇਬਲ ਪ੍ਰੋਜੈਕਟ ਦਾ ਕੀਤਾ ਉਦਘਾਟਨAMRIK SINGH ਅੰਮ੍ਰਿਤਸਰ 30 ਜੁਲਾਈ 2022– ਸ: ਹਰਭਜਨ ਸਿੰਘ ਈ.ਟੀ.ਓ, ਬਿਜਲੀ ਮੰਤਰੀ, ਪੰਜਾਬ ਵੱਲੋਂ ਅੱਜ ਅੰਮ੍ਰਿਤਸਰ ਜਿਲ੍ਹੇ ਵਿੱਚ ਪੰਜਾਬ ਦੇ ਪਹਿਲੇ 132 ਕੇ.ਵੀ. ਅੰਡਰ ਗਰਾਊਂਡ ਕੇਬਲ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਅਧੀਨ 132 ਕੇ. ਵੀ. ਸਬ-ਸਟੇਸ਼ਨ …
Read More »ਗਲੀਆਂ, ਸੜਕਾਂ ਉਤੇ ਸਮਾਨ ਸੁੱਟਣ ਤੇ ਰੋਕਣ ਵਾਲਿਆਂ ਉਤੇ ਹੋਵੇਗੀ ਸਖਤ ਕਾਰਵਾਈ-ਨਿੱਝਰ
-ਗਲੀਆਂ, ਸੜਕਾਂ ਉਤੇ ਸਮਾਨ ਸੁੱਟਣ ਤੇ ਰੋਕਣ ਵਾਲਿਆਂ ਉਤੇ ਹੋਵੇਗੀ ਸਖਤ ਕਾਰਵਾਈ-ਨਿੱਝਰਅਮਰੀਕ ਸਿੰਘਅੰਮ੍ਰਿਤਸਰ, 30 ਜੁਲਾਈ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ …
Read More »
ਪੰਜਾਬ ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਵਿਚ ਲਿਆਂਦਾ ਜਾਵੇਗਾ ਵੱਡਾ ਸੁਧਾਰ- ਸਿਹਤ ਮੰਤਰੀ ਪੰਜਾਬ
·
ਪੰਜਾਬ ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਵਿਚ ਲਿਆਂਦਾ ਜਾਵੇਗਾ ਵੱਡਾ ਸੁਧਾਰ- ਸਿਹਤ ਮੰਤਰੀ ਪੰਜਾਬ· · ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਕੀਤਾ ਦੌਰਾ · ਅਮਰੀਕ ਸਿੰਘ ਫਿਰੋਜ਼ਪੁਰ 30 ਜੁਲਾਈ ਕੋਰੋਨਾ ਵਾਇਰਸ ਨਾਲ ਲੜਨ ਲਈ ਕੋਵਿਡ19 ਟੀਕਾਕਰਨ ਬਹੁਤ ਜ਼ਰੂਰੀ ਹੈ, ਜਿਸ ਨੇ ਹਾਲੇ ਤੱਕ ਕੋਵਿਡ19 ਟੀਕਾਕਰਨ ਦੀ ਦੋਵੇ ਡੋਜਾਂ ਨਹੀ ਲਗਵਾਈਆਂ ਉਹ ਜ਼ਰੂਰ ਲਗਵਾਉਣ ਅਤੇ ਜਿਸ ਨੇ ਦੋਵੇ ਡੋਜਾਂ ਲਗਵਾ ਲਈਆਂ ਹਨ ਉਹ ਬੂਸਟਰ ਡੋਜ਼ ਜ਼ਰੂਰ ਲਗਵਾਉਣ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਕੀਤਾ। ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਨ ਦੌਰਾਨ ਸਿਹਤ ਮੰਤਰੀ …
Read More »