Breaking News

Punjab Bolda-Television

ਇਤਹਾਸਕ ਕਿਲਿ੍ਹਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ-ਮੈਡਮ ਅਨਮੋਲ ਗਗਨ ਮਾਨ

ਇਤਹਾਸਕ ਕਿਲਿ੍ਹਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ-ਮੈਡਮ ਅਨਮੋਲ ਗਗਨ ਮਾਨ–ਅਮਰੀਕ ਸਿੰਘਅੰਮ੍ਰਿਤਸਰ, 27 ਜੁਲਾਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ, ਜੋ ਕਿ ਸਾਡੇ ਵਿਰਸੇ ਅਤੇ ਇਤਹਾਸ ਨੂੰ ਰੂਪਮਾਨ ਕਰਨ।ਦੋ ਦਿਨਾਂ ਤੋਂ ਸ਼ਹਿਰ ਦੀਆਂ ਇਤਹਾਸਕ ਤੇ ਸੈਰ-ਸਪਾਟੇ ਵਾਲੇ ਸਥਾਨਾਂ ਦਾ ਦੌਰਾ ਕਰ ਰਹੇ ਮੈਡਮ ਮਾਨ ਨੇ ਕੱਲ੍ਹ ਸਥਾਨਕ ਕਿਲ੍ਹੇ ਵਿਚ ਚੱਲ ਰਹੀਆਂ ਡੀ. ਜੇ. ਦੀਆਂ ਧੁਨਾਂ ਉਤੇ ਕਿੰਤੂ ਕਰਦੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ, ਜਿਸਦਾ ਨਾਮ ਕੇਵਲ ਪੰਜਾਬ ਹੀ ਨਹੀਂ, ਬਲਕਿ ਦੁਨੀਆਂ ਦੇ ਵੱਡੇ ਜਰਨੈਲਾਂ ਵਿਚ ਆਉਂਦਾ ਹੈ, ਦੇ ਸ਼ਾਹੀ ਕਿਲ੍ਹੇ ਵਿਚ ਸਾਡਾ ਮਨੋਰੰਜਨ ਨਹੀਂ, ਬਲਕਿ ਵਿਰਾਸਤ, ਇਤਹਾਸ ਤੇ ਸਾਡੇ ਅਮੀਰ ਵਿਰਸੇ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ ਅਤੇ ਇਸੇ ਨਾਲ ਸਬੰਧਤ ਹੀ ਸਾਰੀ ਪੇਸ਼ਕਾਰੀ ਇੱਥੇ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਮੈਂ ਪੰਜਾਬ ਦੀਆਂ ਸਾਰੀਆਂ ਇਤਹਾਸਕ ਥਾਵਾਂ, ਜਿੰਨਾ ਵਿਚ ਗੁਰੂ ਸਾਹਿਬਾਨ ਤੇ ਰਾਜਿਆਂ ਮਾਹਰਾਜਿਆਂ ਦੇ ਕਿਲ੍ਹੇ ਸ਼ਾਮਿਲ ਹਨ, ਨੂੰ ਉਨਾਂ ਦੇ ਇਤਹਾਸਕ ਪਰਿਪੇਖ ਵਿਚ ਸੰਭਾਲਣ ਦੀ ਕੋਸ਼ਿਸ਼ ਕਰਾਂਗੀ, ਤਾਂ ਜੋ ਪੰਜਾਬ ਲਈ ਦੇਸ਼-ਵਿਦੇਸ਼ ਦੇ ਸੈਲਾਨੀਆਂ ਲਈ ਖਿੱਚ ਪੈਦਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਅੱਜ ਸੈਰ ਸਪਾਟਾ ਸਨਅਤ ਦੇਸ਼ ਅਤੇ ਰਾਜ ਸਰਕਾਰਾਂ ਲਈ ਵੱਡੀ ਆਮਦਨ ਦਾ ਸਾਧਨ ਬਣ ਸਕਦੀ ਹੈ ਅਤੇ ਇਸ ਵਿਚ ਲੱਖਾਂ ਲੋਕਾਂ ਨੂੰ ਰੋਜ਼ਗਾਰ ਦੇਣ ਦੀ ਸਮਰੱਥਾ ਹੈ, ਪਰ ਸਾਡੀਆਂ ਸਰਕਾਰਾਂ ਵੱਲੋਂ ਇਸ ਪਾਸੇ ਧਿਆਨ ਨਾ ਦੇਣ ਕਾਰਨ ਅਸੀਂ ਇਸ ਕੰਮ ਵਿਚ ਬਹੁਤ ਪਿੱਛੇ ਰਹਿ ਗਏ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਮੈਂ ਆਪਣੇ ਕਾਰਜ ਕਾਲ ਵਿਚ ਅਜਿਹਾ ਕੰਮ ਕਰਾਂ ਕਿ ਆਉਣ ਵਾਲੀ ਸਰਕਾਰ ਵਿਚ ਸੈਰ-ਸਪਾਟਾ ਵਿਭਾਗ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨਾਂ ਇਸ ਮੌਕੇ ਹੋਟਲ ਸਨਅਤ ਤੋਂ ਸੁਝਾਅ ਲਏ ਅਤੇ ਕਿਹਾ ਕਿ ਉਹ ਆਪਣੇ ਸ਼ਹਿਰ ਦੇ ਵਿਕਾਸ ਲਈ ਸੈਲਾਨੀ ਪੱਖੀ ਰੋਡ ਮੈਪ ਤਿਆਰ ਕਰਨ ਅਤੇ ਮੈਂ ਛੇਤੀ ਹੀ ਤੁਹਾਡੇ ਨਾਲ ਵਿਸਥਾਰਤ ਮੀਟਿੰਗ ਕਰਕੇ ਇਸ ਨਕਸ਼ੇ ਅਨੁਸਾਰ ਕੰਮ ਕਰਨ ਲਈ ਯੋਜਨਾ ਉਲੀਕਾਗੀਂ। ਅੰਮ੍ਰਿਤਸਰ ਦੀ ਗੱਲ ਕਰਦੇ ਉਨਾਂ ਕਿਹਾ ਕਿ ਜਿੰਨੇ ਸ਼ਰਧਾਲੂ ਤੇ ਸੈਲਾਨੀ ਇੱਥੇ ਰੋਜ਼ਾਨਾ ਆਉਂਦੇ ਹਨ, ਸ਼ਾਇਦ ਹੀ ਦੁਨੀਆਂ ਦੇ ਕਿਸੇ ਹੋਰ ਸ਼ਹਿਰ ਵਿਚ ਜਾਂਦੇ ਹੋਣ, ਪਰ ਇੰਨਾ ਲੋਕਾਂ ਨੂੰ ਇਕ ਤੋਂ ਵੱਧ ਦਿਨ ਲਈ ਰੋਕਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ, ਜਿਸ ਨਾਲ ਕਾਰੋਬਾਰ ਤੇ ਰੋਜ਼ਗਾਰ ਦੇ ਬੇਤਹਾਸ਼ਾ ਮੌਕੇ ਪੈਦਾ ਹੋਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸੈਰ-ਸਪਾਟਾ ਸਨਅਤ ਦੇ ਵਿਕਾਸ ਲਈ ਇਕ ਅਥਾਰਟੀ, ਜਿਸਦਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਚ ਹੀ ਹੋਵੇ, ਬਨਾਉਣ ਦਾ ਸੁਝਾਅ ਦਿੱਤਾ। ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸ. ਏ ਪੀ ਸਿੰਘ ਚੱਠਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਕਹਿੰਦੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਰਾਜ ਦੇ ਕਿਸੇ ਸੈਰ ਸਪਾਟਾ ਮੰਤਰੀ ਨੇ ਸਾਡੀਆਂ ਮੁਸ਼ਿਕਲਾਂ ਜਾਣਨ ਲਈ ਸਾਡੇ ਨਾਲ ਗੱਲਬਾਤ ਕੀਤੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਪਿਊਸ਼ ਕਪੂਰ ਨੇ ਭਵਿੱਖ ਦਾ ‘ਰੋਡ ਮੈਪ’ ਤਿਆਰ ਕਰਨ ਲਈ ਥੋੜਾ ਸਮਾਂ ਮੰਗਦੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਅਸੀਂ ਸੈਲਾਨੀ ਪੱਖੀ ਮਾਹੌਲ ਦੇਣ ਲਈ ਤੁਹਾਡੇ ਨਾਲ ਗੱਲਬਾਤ ਕਰੀਏ, ਨਾ ਕਿ ਆਪਣੇ ਨਿੱਜੀ ਮੁਫ਼ਾਦ ਲਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾਇਰੈਕਟਰ ਸੈਰ ਸਪਾਟਾ ਸ੍ਰੀ ਕੁਰਣੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ, ਐਸ ਪੀ ਟ੍ਰੈਫਿਕ ਅਮਨਦੀਪ ਕੌਰ, ਐਕਸੀਅਨ ਪੁੱਡਾ ਗੁਰਪ੍ਰੀਤ ਸਿੰਘ, ਸ੍ਰੀ ਰਵਿੰਦਰ ਕੁਮਾਰ ਹੰਸ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।  Amritsar Crime Latest News National Politics Punjab Uncategorized World

Read More »

ਦਿੱਲੀ ਕਮੇਟੀ  ਭੋਮਾ ਨੂੰ ਪੰਜਾਬ ਧਾਰਮਿਕ  ਕਮੇਟੀ  ਦਾ ਇੰਚਾਰਜ ਲਾਉਣ ਤੋਂ ਬਾਅਦ ਤਿੰਨ ਅਗਸਤ ਨੂੰ ਅੰਮ੍ਰਿਤਸਰ ਵਿਖੇ ਖੋਲੇਗੀ ਆਪਣਾ ਦਫ਼ਤਰ !

ਦਿੱਲੀ ਕਮੇਟੀ  ਭੋਮਾ ਨੂੰ ਪੰਜਾਬ ਧਾਰਮਿਕ  ਕਮੇਟੀ  ਦਾ ਇੰਚਾਰਜ ਲਾਉਣ ਤੋਂ ਬਾਅਦ ਤਿੰਨ ਅਗਸਤ ਨੂੰ ਅੰਮ੍ਰਿਤਸਰ ਵਿਖੇ ਖੋਲੇਗੀ ਆਪਣਾ ਦਫ਼ਤਰ !ਅਮਰੀਕ ਸਿੰਘਅੰਮ੍ਰਿਤਸਰ 27 ਜੁਲਾਈਦਿੱਲੀ ਕਮੇਟੀ  ਭੋਮਾ ਨੂੰ ਪੰਜਾਬ ਧਾਰਮਿਕ  ਕਮੇਟੀ  ਦਾ ਇੰਚਾਰਜ ਲਾਉਣ ਤੋਂ ਬਾਅਦ ਤਿੰਨ ਅਗਸਤ ਨੂੰ ਅੰਮ੍ਰਿਤਸਰ ਵਿਖੇ ਖੋਲੇਗੀ ਆਪਣਾ ਦਫ਼ਤਰ !ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ …

Read More »

ਫੈਕਟਰੀ ਦੇ ਮੁਲਾਜ਼ਮ ਅਤੇ ਪ੍ਰਸ਼ਾਸਨ ਵੱਲੋਂ ਰਾਸ਼ਨ-ਪਾਣੀ ਨੂੰ ਅੰਦਰ ਲੈ ਕੇ ਜਾਣ ਦੀ ਅਪੀਲ ਦੇ ਬਾਵਜੂਦ ਧਰਨਾਕਾਰੀਆਂ ਨੇ ਰਾਸ਼ਨ-ਪਾਣੀ ਅੰਦਰ ਜਾਣ ਤੋਂ ਰੋਕਿਆ
·         ਫੈਕਟਰੀ ਦੇ ਪਾਣੀ ਅਤੇ ਨੇੜੇ ਤੇੜੇ ਮਿੱਟੀ ਦੇ ਸੈਂਪਲ ਭਰੇ ਗਏ, ਰਿਪੋਰਟ ਆਉਣ ਤੇ ਹੋਵੇਗੀ ਕਾਰਵਾਈ- ਐਸਡੀਐਮ

·         ਫੈਕਟਰੀ ਦੇ ਮੁਲਾਜ਼ਮ ਅਤੇ ਪ੍ਰਸ਼ਾਸਨ ਵੱਲੋਂ ਰਾਸ਼ਨ-ਪਾਣੀ ਨੂੰ ਅੰਦਰ ਲੈ ਕੇ ਜਾਣ ਦੀ ਅਪੀਲ ਦੇ ਬਾਵਜੂਦ ਧਰਨਾਕਾਰੀਆਂ ਨੇ ਰਾਸ਼ਨ-ਪਾਣੀ ਅੰਦਰ ਜਾਣ ਤੋਂ ਰੋਕਿਆ·         ਫੈਕਟਰੀ ਦੇ ਪਾਣੀ ਅਤੇ ਨੇੜੇ ਤੇੜੇ ਮਿੱਟੀ ਦੇ ਸੈਂਪਲ ਭਰੇ ਗਏ, ਰਿਪੋਰਟ ਆਉਣ ਤੇ ਹੋਵੇਗੀ ਕਾਰਵਾਈ- ਐਸਡੀਐਮAMRIK SINGH  ਜ਼ੀਰਾ/ਫਿਰੋਜ਼ਪੁਰ 27 ਜੁਲਾਈ -ਪ੍ਰਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈ ਕੇ ਜ਼ੀਰਾ ਨੇੜਲੇ ਪਿੰਡ …

Read More »

ਰਿਲੈਨਸ਼ਸ਼ਿਪ ਮੈਨੇਜਰਾਂ ਦੀ ਆਸਾਮੀ ਭਰਨ ਲਈ 28 ਜੁਲਾਈ ਨੂੰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਪਲੇਸ਼ਮੈਂਟ ਕੈਂਪ

ਰਿਲੈਨਸ਼ਸ਼ਿਪ ਮੈਨੇਜਰਾਂ ਦੀ ਆਸਾਮੀ ਭਰਨ ਲਈ 28 ਜੁਲਾਈ ਨੂੰ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਪਲੇਸ਼ਮੈਂਟ ਕੈਂਪAMRIK SINGH ਗੁਰਦਾਸਪੁਰ  26 ਜੁਲਾਈ (         ):-ਜਿਲ੍ਹਾ  ਰੋਜਗਾਰ ਉਤਪਤੀ ਤੇ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਪਰਸ਼ੋਤਮ ਸਿੰਘ ਦੀ ਦੀ ਪ੍ਰਧਾਨਗੀ ਹੇਠ 28 ਜੁਲਾਈ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ …

Read More »

ਸਰਕਾਰੀ ਸਕੂਲਾਂ ਦੇ ਰੀਡ ਟੂ ਮੀ ਐਪ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।

ਸਰਕਾਰੀ ਸਕੂਲਾਂ ਦੇ ਰੀਡ ਟੂ ਮੀ ਐਪ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।AMRIK SINGH ਗੁਰਦਾਸਪੁਰ, 26 ਜੁਲਾਈ ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪ੍ਰਿੰਸੀਪਲ ਡਾਈਟ ਚਰਨਬੀਰ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਾਸ਼ਾ ਕੌਂਸਲ ਨੂੰ ਪ੍ਰਫੁੱਲਿਤ …

Read More »

ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਰਵਾਇਆ ਜਾ ਰਿਹਾ ਹੈ ਸਕਿੱਲ ਡਿਵੈਲਪਮੈਂਟ ਕੋਰਸ

ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕਰਵਾਇਆ ਜਾ ਰਿਹਾ ਹੈ ਸਕਿੱਲ ਡਿਵੈਲਪਮੈਂਟ ਕੋਰਸ  AMRIK SINGH ਫਿਰੋਜ਼ਪੁਰ 26 ਜੁਲਾਈ       ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪ੍ਰਿੰਸੀਪਲ ਸਕੱਤਰ, ਤਕਨੀਕੀ ਸਿਖਿਆ ਵਿਭਾਗ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਤਕਨੀਕੀ ਸਿਖਿਆ ਡੀ.ਪੀ.ਐਸ. ਖਰਬੰਦਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੇਰੁਜ਼ਗਾਰਾਂ ਨੂੰ …

Read More »

ਮਨਿਸਟੀਰੀਅਲ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਸ੍.ਸੁਰਿੰਦਰ ਸਿੰਘ ਏ.ਡੀ.ਸੀ.ਜਨਰਲ ਅੰਮ੍ਰਿਤਸਰ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਭੇਜਿਆ ਗਿਆ ਮੰਗ ਪੱਤਰ

ਮਨਿਸਟੀਰੀਅਲ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਸ੍.ਸੁਰਿੰਦਰ ਸਿੰਘ ਏ.ਡੀ.ਸੀ.ਜਨਰਲ ਅੰਮ੍ਰਿਤਸਰ ਰਾਹੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਭੇਜਿਆ ਗਿਆ ਮੰਗ ਪੱਤਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ , ਮਨਦੀਪ ਸਿੰਘ …

Read More »

ਅਮਿੱਟ ਪੈੜਾਂ ਛੱਡ ਗਿਆ ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਦਾ ਵਾਰਿਸ ਸ਼ਾਹ ਨੂੰ ਸਮਰਪਿਤ ਤੀਸਰੀ ਸ਼ਤਾਬਦੀ ਦਾ ਸਮਾਗਮ

ਅਮਿੱਟ ਪੈੜਾਂ ਛੱਡ ਗਿਆ ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਦਾ ਵਾਰਿਸ ਸ਼ਾਹ ਨੂੰ ਸਮਰਪਿਤ ਤੀਸਰੀ ਸ਼ਤਾਬਦੀ ਦਾ ਸਮਾਗਮ AMRIK SINGH Amritsar Crime Latest News National Politics Punjab Uncategorized World ਫਿਰੋਜ਼ਪੁਰ 26 ਜੁਲਾਈ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਸਕੱਤਰ, ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ …

Read More »

ਈ. ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਜੇ.ਈ. ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੁਲਾਈ-ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ …

Read More »

ਉਜਵਲ ਭਾਰਤ ਉਜਵਲ ਭਵਿੱਖ ਤਹਿਤ ਜਿਲਾ ਗੁਰਦਾਸਪੁਰ ਅਤੇ ਜਿਲਾ ਪਠਾਨਕੋਟ ਵਿਚ 26, 28,,29 ਅਤੇ 30 ਜੁਲਾਈ ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ –ਇੰਜੀ: ਅਰਵਿੰਦਰਜੀਤ ਸਿੰਘ ਬੋਪਾਰਾਏ 

ਉਜਵਲ ਭਾਰਤ ਉਜਵਲ ਭਵਿੱਖ ਤਹਿਤ ਜਿਲਾ ਗੁਰਦਾਸਪੁਰ ਅਤੇ ਜਿਲਾ ਪਠਾਨਕੋਟ ਵਿਚ 26, 28,,29 ਅਤੇ 30 ਜੁਲਾਈ ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ –ਇੰਜੀ: ਅਰਵਿੰਦਰਜੀਤ ਸਿੰਘ ਬੋਪਾਰਾਏ           ਗੁਰਦਾਸਪੁਰ,25 ਜੁਲਾਈ (                       ਇੰਜੀ ਅਰਵਿੰਦਰਜੀਤ ਸਿੰਘ ਬੋਪਾਰਾਏ, ਉਪ ਮੁੱਖ ਇੰਜੀਨੀਅਰ ਪਾਵਰਕਾਮ, ਹਲਕਾ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਉਜਵਲ ਭਾਰਤ ਉਜਵਲ ਭਵਿੱਖ ਤਹਿਤ ਕੇਂਦਰ ਸਰਕਾਰ ਊਰਜਾ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ …

Read More »