fbpx
Breaking News

Amritsar

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਮਰੀਕ  ਸਿੰਘ  ਅੰਮ੍ਰਿਤਸਰ 16 ਅਪ੍ਰੈਲ,   ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਂਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ੍ਰੀਮਤੀ ਹਰਪ੍ਰੀਤ ਕੋਰ ਰੰਧਾਵਾ, ਮਾਨਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ-ਸਹਿਤ-ਚੈਅਰਪਰਸਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਸ੍ਰੀ ਰਛਪਾਲ …

Read More »

ਸਵੀਪ ਮੁਹਿੰਮ ਤਹਿਤ ਟਰਾਂਸਜੈਡਰ ਵੋਟਰਾਂ ਵਲੋ ਹੈਰੀਟੇਜ ਸਟਰੀਟ ਵਿਖੇ ਕਢੀ ਗਈ ਜਾਗਰੂਕਤਾ ਰੈਲੀ

Amritsar Crime Latest News National Politics Punjab Uncategorized World ਸਵੀਪ ਮੁਹਿੰਮ ਤਹਿਤ ਟਰਾਂਸਜੈਡਰ ਵੋਟਰਾਂ ਵਲੋ ਹੈਰੀਟੇਜ ਸਟਰੀਟ ਵਿਖੇ ਕਢੀ ਗਈ ਜਾਗਰੂਕਤਾ ਰੈਲੀ ਅਮਰੀਕ ਸਿੰਘ  ਅੰਮ੍ਰਿਤਸਰ 16 ਅਪ੍ਰੈਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਅਰਦਾਸ ਦਿਵਸ’ 

ਮੁਕਾਬਲੇਬਾਜ਼ੀ ਦੇ ਅਜੋਕੇ ਯੁੱਗ ’ਚ ਵਿਦਿਆਰਥੀ ਨੂੰ ਹਰੇਕ ਗਤੀਵਿਧੀ ’ਚ ਪ੍ਰਪੱਕ ਹੋਣਾ ਜਰੂਰੀ : ਛੀਨਾ Amritsar Crime Latest News National Politics Punjab Uncategorized World ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਅਰਦਾਸ ਦਿਵਸ’  ਮੁਕਾਬਲੇਬਾਜ਼ੀ ਦੇ ਅਜੋਕੇ ਯੁੱਗ ’ਚ ਵਿਦਿਆਰਥੀ ਨੂੰ ਹਰੇਕ ਗਤੀਵਿਧੀ ’ਚ ਪ੍ਰਪੱਕ ਹੋਣਾ ਜਰੂਰੀ : ਛੀਨਾ  ਅਮਰੀਕ ਸਿੰਘ  ਅੰਮ੍ਰਿਤਸਰ, …

Read More »

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਨਵਰਾਤਰਿਆਂ ’ਤੇ ਪ੍ਰਾਚੀਨ ਮੰਦਿਰ ਮਾਤਾ ਲੌਂਗਾਂ ਵਾਲੀ ਦੇਵੀ ਅਤੇ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਨਵਰਾਤਰਿਆਂ ’ਤੇ ਪ੍ਰਾਚੀਨ ਮੰਦਿਰ ਮਾਤਾ ਲੌਂਗਾਂ ਵਾਲੀ ਦੇਵੀ ਅਤੇ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ । ਸੰਤ ਮਹਾਂ ਮੰਡਲ ਪੰਜਾਬ ਦੇ ਪ੍ਰਧਾਨ ਅਤੇ ਉਦਾਸੀ ਸੰਪਰਦਾ ਦੇ ਆਗੂ ਮਹੰਤ ਦਿਵਿਅੰਬਰ ਮੁੰਨੀ ਜੀ ਨੇ ਸੰਧੂ ਸਮੁੰਦਰੀ ਨੂੰ  ਕੀਤਾ ਸਨਮਾਨਿਤ । ਅਮਰੀਕ ਸਿੰਘ ਅੰਮ੍ਰਿਤਸਰ 15 ਅਪ੍ਰੈਲ  ਅੰਮ੍ਰਿਤਸਰ ਲੋਕ ਸਭਾ …

Read More »

ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ

Amritsar Crime Latest News National Politics Punjab Uncategorized World ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ ਅਮਰੀਕ ਸਿੰਘ  ਅੰਮਿ੍ਰਤਸਰ 15 ਅਪ੍ਰੈਲ  -ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ …

Read More »

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ – ਡਿਪਟੀ ਕਮਿਸ਼ਨਰ

Amritsar Crime Latest News National Politics Punjab Uncategorized World ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ – ਡਿਪਟੀ ਕਮਿਸ਼ਨਰ ਅਮਰੀਕ ਸਿੰਘ  ਅੰਮ੍ਰਿਤਸਰ 15 ਅਪੈ੍ਰਲ  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ …

Read More »

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ

Amritsar Crime Latest News National Politics Punjab Uncategorized World ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ ਸ਼ਿੰਗਾਰੇ ਘੋੜੇ, ਊਠ, ਹਾਥੀ, ਘੋੜ ਬੱਘੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਅਮਰੀਕ ਸਿੰਘ  ਦਮਦਮਾ ਸਾਹਿਬ ਤਲਵੰਡੀ ਸਾਬੋ, 14 ਅਪ੍ਰੈਲ        ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ‘ਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਉਣ ਨਾਲ ਹੀ ਵਿਸਾਖੀ ਮੇਲਾ ਰਸਮੀ ਤੌਰ `ਤੇ ਸਮਾਪਤ ਹੋ ਗਿਆ। ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਅਤੇ ਤਰਨਾਦਲ ਦੀਆਂ ਛਾਉਣੀਆਂ ਵਿਖੇ ਸ੍ਰੀ ਦਸਮ ਗ੍ਰੰਥ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ। ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਖਾਲਸੇ ਸਾਜਨਾ ਦਿਵਸ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਅਖੰਡ ਪਾਠ ਦੇ ਭੌਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 250 ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ।ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਖੜਕ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਪੰਜਾਬ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਇੰਦਰਬੀਰ ਸਿੰਘ ਗੁਰੂਸਰ ਸਤਲਾਣੀ ਵਾਲੇ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਤੋਂ ਆਰੰਭ ਹੋਇਆ ਮਹੱਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਜੰਡਸਰ, ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਬੱਸ ਸਟੈਂਡ ਦੇ ਪਿਛੇ ਮੈਦਾਨ ਵਿੱਚ ਪੁੱਜਾ।  ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ  ਦੇ ਨਾਲ ਨਿਹੰਗ ਸਿੰਘ ਦਲਪੰਥਾਂ ਦੇ ਮੁਖੀ ਅਤੇ ਅਨੇਕਾਂ ਹੀ ਤਰਨਾ ਦਲਾਂ ਦੇ ਨਿਹੰਗ ਸਿੰਘ ਦਲਪੰਥਾਂ ਦੇ ਨਿਹੰਗ ਸਿੰਘ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ਊਠਾਂ ‘ਤੇ ਸਵਾਰ ਹੋ ਕੇ ਪਹੁੰਚੇ ਤੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਅਤੇ ਪਹਿਲਵਾਨਾਂ ਨੇ ਮੱਲ ਅਖਾੜ੍ਹੇ ਵਿੱਚ ਜੋਰ ਅਜਮਾਈ ਦੇ ਜੋਹਰ ਦਿਖਾਏ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ। ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ‘ਤੇ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ।ਸਾਰੀਆਂ ਖਾਲਸਾਈ ਫੌਜਾਂ ਗੁਰੂ ਗੋਬਿੰਦ ਸਿੰਘ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ। ਦਮਦਮਾ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਦਿਖਾਈ ਦੇ ਰਹੀ ਸੀ।      ਇਸ ਸਮੇਂ ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਝਾੜ ਸਾਹਿਬ ਵਾਲੇ, ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਾਬਾ ਸਰਵਣ ਸਿੰਘ ਮਝੈਲ ਲੱਖੀ ਜੰਗਲ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਕਰਮ ਸਿੰਘ ਰਾਜਪੁਰਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਪਿਆਰਾ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਪੰਚਕੂਲਾ, ਬਾਬਾ ਖੜਕ ਸਿੰਘ, ਬਾਬਾ ਅਰਜਨ ਸਿੰਘ ਸਿਵਜੀ ਆਦਿ ਹਾਜ਼ਰ ਸਨ।ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਵਿਸਾਖੀ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਸਪੰਨ ਹੋ ਗਿਆ ਹੈ।   

Read More »

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਲ ਹੋਰ ਵਧਾਇਆ ਜਾਵੇਗਾ Amritsar Crime Latest News National Politics Punjab Uncategorized World ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਲ ਹੋਰ ਵਧਾਇਆ ਜਾਵੇਗਾ ਅਮਰੀਕ  …

Read More »

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਰਣਜੀਤ ਐਵਿਨਿਊ ਕੂੜਾ ਡੰਪ ’ਤੇ ਸਫ਼ਾਈ ਕਰਮਚਾਰੀਆਂ ਦੀ ਸਾਰ ਲਈ।

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਰਣਜੀਤ ਐਵਿਨਿਊ ਕੂੜਾ ਡੰਪ ’ਤੇ ਸਫ਼ਾਈ ਕਰਮਚਾਰੀਆਂ ਦੀ ਸਾਰ ਲਈ।  ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਸਭ ਤੋਂ ਅਹਿਮ ਹੈ, ਇਸ ਸੇਵਾ ਦੀ ਕੋਈ ਕੀਮਤ ਨਹੀਂ ਚੁਕਾਈ ਜਾ ਸਕਦੀ – ਤਰਨਜੀਤ ਸਿੰਘ ਸੰਧੂ। ਅਮਰੀਕ ਸਿੰਘ ਅੰਮ੍ਰਿਤਸਰ 14 ਅਪ੍ਰੈਲ ) ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕ …

Read More »

ਅੰਮ੍ਰਿਤਸਰ ਦੀ ਤਰੱਕੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਿਆ ਜਾਵੇਗਾ ੁ ਤਰਨਜੀਤ ਸਿੰਘ ਸੰਧੂ ਸਮੁੰਦਰੀ।

Amritsar Crime Latest News National Politics Punjab Uncategorized World ਅੰਮ੍ਰਿਤਸਰ ਦੀ ਤਰੱਕੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਿਆ ਜਾਵੇਗਾ ੁ ਤਰਨਜੀਤ ਸਿੰਘ ਸੰਧੂ ਸਮੁੰਦਰੀ। ਅਮਰੀਕ ਸਿੰਘ  ਅੰਮ੍ਰਿਤਸਰ, 13 ਅਪ੍ਰੈਲ   ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ …

Read More »
Translate »